ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

0
14
PIC BY ASHISH MITTAL

ਚੰਡੀਗੜ੍ਹ, 28 ਨਵੰਬਰ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸ. ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਲਾਲ ਸਿੰਘ ਗੰਭੀਰ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਆਪਣੀ ਪੂਰੀ ਉਮਰ ਮਿਹਨਤ ਤੇ ਕਿਰਤ ਦੇ ਫਲਸਫੇ ਤਹਿਤ ਕੰਮ ਕੀਤਾ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਉਨ੍ਹਾਂ ਨੇ ਆਪਣੀ ਸੂਝ-ਬੂਝ ਨਾਲ ਆਪਣਾ ਪਰਿਵਾਰ ਪਾਲਿਆ ਅਤੇ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਜੀਵਨ ‘ਚ ਕਾਮਯਾਬ ਇਨਸਾਨ ਬਣਾਇਆ।ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

 

LEAVE A REPLY

Please enter your comment!
Please enter your name here