spot_img
spot_img

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ

Date:

spot_img

ਕੋਟਕਪੂਰਾ 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ।

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰ ਗ੍ਰਿਫਤਾਰ, 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਜਰਮਨ ਪੁਲਿਸ ਨੂੰ ਹੈ ਲੋੜੀਂਦਾ

ਉਨ੍ਹਾਂ ਦੱਸਿਆ ਕਿ ਪੀ.ਐਮ.ਯੂਨਾਈਟਡ ਫੰਡ ਤਹਿਤ ਅੰਕੜਾ ਵਿਭਾਗ ਫਰੀਦਕੋਟ ਵੱਲੋਂ 2.30 ਲੱਖ ਦੀ ਗਰਾਂਟ ਨਾਲ ਨਗਰ ਕੌਂਸਲ ਕੋਟਕਪੂਰਾ ਦੀ ਲਾਇਬਰੇਰੀ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਕੋਟਕਪੂਰਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ। ਇਸ ਲਾਇਬ੍ਰੇਰੀ ਦੇ ਖੁੱਲਣ ਨਾਲ ਨਾ ਕੇਵਲ ਕੋਟਕਪੂਰਾ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਵੀ ਇੱਕ ਬਹੁਤ ਵਧੀਆ ਪਲੇਟਫਾਰਮ ਮਿਲਿਆ ਹੈ।

ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ 31 ਥਾਂਵਾਂ ’ਤੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨੇ ਲਾ ਕੇ ਫੂਕੇ ਪੁਤਲੇ

ਉਹਨਾਂ ਕਿਹਾ ਕਿ ਹੁਣ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਹੋ ਕੇ ਪੜ੍ਹਾਈ ਵੱਲ ਉਤਸ਼ਾਹਿਤ ਹੋਵੇ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਵੇ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਰੋਡ ਤੇ ਸਥਿਤ ਸੱਭਿਆਚਾਰਕ ਕੇਂਦਰ ਵਿੱਚ ਜ਼ਿਲ੍ਹਾ ਲਾਇਬ੍ਰੇਰੀ ਜੋ ਕਿ ਤਕਰੀਬਨ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਵਿਚ ਵੀ ਬੱਚਿਆਂ ਅਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਚੈਅਰਮੈਨ ਗੁਰਮੀਤ ਸਿੰਘ, ਅਮਰਇੰਦਰ ਸਿੰਘ ਕਾਰਜ ਸਾਧਕ ਅਫ਼ਸਰ ਅਤੇ ਦਫਤਰ ਨਗਰ ਕੌਂਸਲ ਕੋਟਕਪੂਰਾ ਦਾ ਸਟਾਫ਼ ਹਾਜਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...