ਮੋਗਾ, 21 ਜਨਵਰੀ: ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪੂਰੇ ਰਾਜ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਜਿਲ੍ਹਾ ਮੋਗਾ ਵਿੱਚ ਪੁਲਿਸ ਵੱਲੋਂ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸਦਾ ਜਾਇਜ਼ਾ ਲੈਣ ਦੇ ਲਈ ਅੱਜ ਮੰਗਲਵਾਰ ਨੂੰ ਵਿਸ਼ੇਸ ਤੌਰ ’ਤੇ ਸ਼ਪੈਸ਼ਲ ਡੀ.ਜੀ.ਪੀ.(ਵਿਜੀਲੈਂਸ ਅਤੇ ਸਿਕਉਰਟੀ) ਜਤਿੰਦਰ ਜੈਨ ਇੱਥੇ ਪੁੱਜੇ ਤੇ ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮੋਗਾ ਪੁਲਿਸ ਦੇ ਸਮੂਹ ਗਜਟਿਡ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ ਬਠਿੰਡਾ ‘ਚ ਮਹੀਨਾ ਪਹਿਲਾਂ ‘Love Marriage’ ਕਰਵਾਉਣ ਵਾਲੀ ਲੜਕੀ ‘ਤੇ ਚਲਾਈਆਂ ਗੋ+ਲੀਆਂ
ਇਸ ਮੀਟਿੰਗ ਦੌਰਾਨ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਇਸ ਤੋਂ ਬਾਅਦ ਸ਼ਪੈਸ਼ਲ ਡੀ.ਜੀ.ਪੀ. ਪੰਜਾਬ ਵੱਲੋਂ ਅਨਾਜ ਮੰਡੀ ਮੋਗਾ ਵਿੱਚ ਬਣਾਏ ਗਏ ਪਰੇਡ ਗਰਾਊਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਐਸ.ਐਸ.ਪੀ. ਅਜੈ ਗਾਂਧੀ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮੱਦੇਨਜਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ ਹਨ। ਜਿਸ ਅਧੀਨ ਵੱਖ-ਵੱਖ ਜਗਾਵਾਂ ਪਰ ਕਾਸਕੋ ਅਪਰੇਸ਼ਨ ਚਲਾਏ ਜਾ ਰਹੇ ਹਨ ਅਤੇ ਵਿਸ਼ੇਸ਼ ਨਾਕਾਬੰਦੀਆਂ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੀ.ਸੀ.ਆਰ. ਵਹੀਕਲਾਂ ਵੱਲੋਂ ਵਿਸ਼ੇਸ਼ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਮੋਗਾ ਪੁਲਿਸ ਵੱਲੋਂ ਗਣਤੰਤਰ ਦਿਵਸ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ,ਸ਼ਪੈਸ਼ਲ ਡੀਜੀਪੀ ਨੇ ਲਿਆ ਜਾਇਜ਼ਾ"