ਜੱਚਾ-ਬੱਚਾ ਹਸਪਤਾਲ ਬਠਿੰਡਾ ’ਚ ਗਰਭਵਤੀ ਮਾਵਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ

0
45
+1

Bathinda News:ਸਿਵਲ ਸਰਜਨ ਡਾ. ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸੁਖਜਿੰਦਰ ਸਿੰਘ ਗਿੱਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ ਹੇਠ ਅੱਜ ਜੱਚਾ-ਬੱਚਾ ਹਸਪਤਾਲ ਬਠਿੰਡਾ ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਤਹਿਤ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਮਾਵਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਦੀ ਮੌਤ-ਦਰ ਨੂੰ ਕੰਟਰੋਲ ਕਰਨ ਲਈ ਯਤਨਸ਼ੀਲ ਹੈ ਅਤੇ ਹਰ ਗਰਭਵਤੀ ਔਰਤ ਦਾ ਜਣੇਪਾ ਸੁਰੱਖਿਅਤ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਇਹ ਵੀ ਪੜ੍ਹੋ  ਦੁਖ਼ਦਾਈ ਖ਼ਬਰ: ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਇਸ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਮੁਫਤ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਸਮੂਹ ਸੀ.ਐਚ.ਸੀ ਅਤੇ ਐਸ.ਡੀ ਐਚ ਆਦਿ ਵਿੱਚ ਕੈਂਪ ਲਗਾਏ ਜਾਂਦੇ ਹਨ।ਇਸ ਜਾਗਰੂਕਤਾ ਕੈਂਪ ਵਿਚ ਡਾ. ਨੇਹਾ, ਡਾ. ਨੀਸ਼ਾ. ਡਾ. ਅਮਰਿੰਦਰ, ਡਿਪਟੀ ਮਾਸ ਮੀਡੀਆ ਮਲਕੀਤ ਕੌਰ, ਬਲਾਕ ਐਕਸਟੈਂਸ਼ਨ ਐਜ਼ੂਕੇਟਰ ਪਵਨਜੀਤ ਕੌਰ, ਸਿਹਤ ਸੁਪਰਵਾਈਜ਼ਰ ਗੁਰਜਿੰਦਰਜੀਤ ਕੌਰ, ਕਾਊਂਸਲਰ ਚਰਨਪਾਲ ਕੌਰ, ਏ.ਐਨ.ਐਮ ਗੁਰਪ੍ਰੀਤ ਕੌਰ ਤੇ ਆਸ਼ਾ ਵਰਕਰਾਂ ਨੇ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here