Fazilka News:ਐਨਡੀਆਰਐਫ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ 3 ਤੋਂ 15 ਮਾਰਚ ਤੱਕ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਐਨਡੀਆਰਐਫ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਐਨਡੀਆਰਐਫ ਦੀ ਇੱਕ ਟੀਮ ਵੱਲੋਂ ਜ਼ਿਲ੍ਹੇ ਦਾ ਵਿਆਪਕ ਪੱਧਰ ਤੇ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਟੀਮ ਵੱਲੋਂ ਜ਼ਿਲ੍ਹੇ ਦੀਆਂ ਕੁਦਰਤੀ ਆਫਤਾਂ ਸਬੰਧੀ ਸੰਵੇਦਨਸ਼ੀਲ ਥਾਵਾਂ ਦੀ ਪਹਿਚਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਵਿੱਚ ਉਪਲਬਧ ਸੰਸਾਧਨਾਂ ਸਬੰਧੀ ਵੀ ਆਂਕੜੇ ਇਕੱਤਰ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਆਫਤਾਂ ਸਮੇਂ ਸਾਰੇ ਮਹਿਕਮੇ ਇੱਕਜੁੱਟ ਹੋ ਕੇ ਅਜਿਹੀ ਮੁਸ਼ਕਿਲ ਦਾ ਟਾਕਰਾ ਕਰ ਸਕਣ।
ਇਹ ਵੀ ਪੜ੍ਹੋ ਪੰਜਾਬ ਕੈਬਿਨਟ ਮੀਟਿੰਗ ‘ਚ ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ
ਇਸ ਦੌਰਾਨ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਸਕੂਲਾਂ ਵਿੱਚ ਵੀ ਜਾ ਕੇ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ । ਇਸ ਦੌਰਾਨ ਮੌਕ ਡਰਿੱਲ ਵੀ ਕਰਵਾਈ ਜਾਵੇਗੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਐਨਡੀਆਰਐਫ ਤੋਂ ਯੁੱਧਵੀਰ ਸਿੰਘ ਨੇ ਐਨਡੀਆਰਐਫ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਐਨਡੀਆਰਐਫ ਵੱਲੋਂ ਫਾਜ਼ਿਲਕਾ ਜ਼ਿਲੇ ਵਿੱਚ ਚਲਾਇਆ ਜਾਵੇਗਾ ਵਿਸ਼ੇਸ਼ ਜਾਗਰੂਕਤਾ ਅਭਿਆਨ"