ਬਠਿੰਡਾ, 9 ਸਤੰਬਰ: ਕਾਰਜਕਾਰੀ ਸਿਵਲ ਸਰਜਨ ਡਾ ਨਵਦੀਪ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ ਹੇਠ ਅੱਜ ਜੱਚਾ ਬੱਚਾ ਹਸਪਤਾਲ ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿੰਮ ਤਹਿਤ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਮਾਵਾਂ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ ਸਰਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਯਤਨਸ਼ੀਲ ਹੈ ਅਤੇ ਹਰ ਗਰਭਵਤੀ ਔਰਤ ਦਾ ਜਣੇਪਾ ਸੁਰੱਖਿਅਤ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਨੇ ਦੱਸਿਆ ਕਿ ਹਾਈ ਰਿਸਕ ਗਰਭਵਤੀਆਂ ਲਈ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਮੁਹਿਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ ।ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ ਅਤੇ ਅਗੇਤੇ ਪ੍ਰਬੰਧ ਕਰ ਲਏ ਜਾਂਦੇ ਹਨ । ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ । ਇਸ ਮੌਕੇ ਐਲ.ਐਚ.ਵੀ ਸਰਬਜੀਤ ਕੌਰ, ਕੌਸ਼ਲਰ ਚਰਨਪਾਲ ਕੌਰ ਅਤੇ ਜੀ.ਐਨ.ਐਮ ਟਰੇਨਿੰਗ ਸਕੂਲ ਦੇ ਵਿਦਿਆਰਥੀ ਅਤੇ ਆਸ਼ਾ ਵਰਕਰ ਹਾਜ਼ਰ ਸਨ ।