👉ਬੀਐਲਓਜ਼ ਪੋਲਿੰਗ ਬੂਥਾਂ ‘ਤੇ ਰਹੇ ਮੌਜੂਦ, ਗਣਨਾ ਫਾਰਮ ਕਰਵਾਏ ਜਮਾਂ
ਸਾਰੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦੀ ਅਪੀਲ, ਵਧੇਰੇ ਜਾਣਕਾਰੀ ਲਈ 1950 ‘ਤੇ ਕੀਤਾ ਜਾ ਸਕਦਾ ਹੈ ਰਾਬਤਾ
Bathinda News: ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ। ਇਸ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਵਿਸ਼ੇਸ਼ ਕੈਂਪ ਲਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਦੇ 1192 ਬੂਥਾਂ ‘ਤੇ ਸਵੇਰ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦੌਰਾਨ ਬੀ.ਐਲ.ਓ. ਵੱਲੋਂ ਬੂਥਾਂ ਉੱਤੇ ਮੌਜੂਦ ਰਹਿ ਕੇ ਗਣਨਾ ਫਾਰਮ ਜਮਾਂ ਕਰਵਾਏ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ ਮਿਤੀ ਹੁਣ ਨਵੇਂ ਸ਼ਡਿਊਲ ਮੁਤਾਬਕ 24 ਜੁਲਾਈ, 2026 ਦੀ ਬਜਾਏ 03 ਅਗਸਤ 2026 ਤੱਕ ਹੈ।ਓਹਨਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੂਰੇ ਜੋਰਾਂ ‘ਤੇ ਚੱਲ ਰਿਹਾ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਅਤੇ ਬੀਐਲਓਜ਼ ਦੇ ਸਹਿਯੋਗ ਨਾਲ ਬੜੀ ਜਲਦੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੌਲ ਫਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





