spot_img
spot_img

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

Date:

spot_img

👉ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ।ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ...