Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

78 Views

71ਵੇਂ ਅਖਿਲ ਭਾਰਤੀ ਸਹਿਕਾਰੀ ਹਫ਼ਤੇ ਨੂੰ ਮਨਾਉਣ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 14 ਨਵੰਬਰ:ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਪਲੇਸਮੈਂਟ ਡਰਾਈਵ: ਟਰਾਈਡੈਂਟ ਗਰੁੱਪ ਵੱਲੋਂ ਐੱਮ.ਆਰ.ਐੱਸ.ਪੀ.ਟੀ.ਯੂ. ਦੇ 9 ਵਿਦਿਆਰਥੀ ਨੂੰ 12 ਲੱਖ ਰੁਪਏ ਦੇ ਆਕਰਸ਼ਕ ਪੈਕੇਜ ‘ਤੇ ਚੁਣਿਆ

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਸਹਿਕਾਰੀ ਖੇਤਰ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਰਾਹੀਂ ਉਨ੍ਹਾਂ ਨੂੰ ਆਪਣੇ ਉਤਪਾਦ ਵੇਚਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਵਿਸ਼ੇਸ਼ ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਸਹਿਕਾਰੀ ਖੇਤਰ ਇਕੱਲਿਆਂ ਇਹ ਕੰਮ ਨਹੀਂ ਕਰ ਸਕਦਾ, ਸਗੋਂ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਕ ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਵੀ.ਕੇ. ਸਿੰਘ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਦੂਜੇ ਪਾਸੇ ਖਪਤਕਾਰਾਂ ਨੂੰ ਮਿਆਰੀ ਭੋਜਨ ਦੀ ਸਪਲਾਈ ਯਕੀਨੀ ਬਣੇਗੀ।ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਵਿੱਚ ਸਹਿਕਾਰੀ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਕਾਫ਼ੀ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਲਈ ਇਹ ਬਹੁਤ ਲਾਜ਼ਮੀ ਹੈ। ਇਸ ਮੌਕੇ ਉਨ੍ਹਾਂ ਆਸ ਪ੍ਰਗਟਾਈ ਕਿ ਕੌਮੀ ਸਹਿਕਾਰੀ ਹਫ਼ਤੇ ਦੌਰਾਨ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਨਿਸ਼ਚਿਤ ਤੌਰ ‘ਤੇ ਸੂਬੇ ਦੇ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਇਸ ਸ਼ਾਨਦਾਰ ਸਹਿਕਾਰੀ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਸਥਾਈ ਅਤੇ ਸਮਾਵੇਸ਼ੀ ਟੀਚੇ ਪ੍ਰਾਪਤ ਕੀਤੇ ਜਾ ਸਕਣ।

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਸਹਿਕਾਰਤਾ ਲਹਿਰ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਜਾਗਰੂਕ ਕਰਨਾ ਵੀ ਹੈ। ਇਸ ਤੋਂ ਪਹਿਲਾਂ ਸਕੱਤਰ ਸਹਿਕਾਰਤਾ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਸਹਿਕਾਰੀ ਖੇਤਰ ਦੀ ਅਹਿਮ ਭੂਮਿਕਾ ਹੈ। ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਜ਼ਮੀਨੀ ਪੱਧਰ ‘ਤੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਹਿਕਾਰੀ ਖੇਤਰ ਦੇ ਹੋਰ ਵਿਸਤਾਰ ਅਤੇ ਮਜ਼ਬੂਤੀ ਲਈ ਸਿੱਖਿਆ, ਸਮਾਨਤਾ ਅਤੇ ਸ਼ਮੂਲੀਅਤ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਮਲ ਕੁਮਾਰ ਸੇਤੀਆ ਨੇ ਸਹਿਕਾਰੀ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਾਰੇ ਪਤਵੰਤਿਆਂ ਨੇ ਸਹਿਕਾਰਤਾ ਅਫ਼ਸਰ ਜਸਬੀਰ ਸਿੰਘ ਵੱਲੋਂ ਸਹਿਕਾਰਤਾ ਬਾਰੇ ਲਿਖੀ ਪੁਸਤਕ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਸਕੱਤਰ ਸਹਿਕਾਰੀ ਸਭਾਵਾਂ ਸ੍ਰੀਮਤੀ ਰੀਤੂ ਅਗਰਵਾਲ, ਐਮ.ਡੀ ਮਾਰਕਫੈੱਡ ਗਿਰੀਸ਼ ਦਿਆਲਨ, ਐਮ.ਡੀ. ਸ਼ੂਗਰਫੈੱਡ ਸ੍ਰੀਮਤੀ ਸੇਨੂ ਦੁੱਗਲ, ਐਮ.ਡੀ. ਮਿਲਕਫੈੱਡ ਰਾਹੁਲ ਗੁਪਤਾ ਮੌਜੂਦ ਸਨ।

 

Related posts

ਆਪ ਸਰਕਾਰ ਨੇ ਪੀਐਸਪੀਸੀਐਲ ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਖੁਦ ਸੰਕਟ ਸਹੇੜਿਆ:ਬਿਕਰਮ ਸਿੰਘ ਮਜੀਠੀਆ

punjabusernewssite

ਨਸ਼ਿਆਂ ਵਿਰੁੱਧ ਜੰਗ: ਇੱਕ ਹਫ਼ਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 8.92 ਲੱਖ ਰੁਪਏ ਡਰੱਗ ਮਨੀ ਸਮੇਤ 392 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

punjabusernewssite

ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਸਪੀਕਰ ਵੱਲੋਂ ਨਾਮੰਨਜ਼ੂਰ

punjabusernewssite