ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ–ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ

Date:

spot_img

👉ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ; ਡਰਾਫਟ ਵੋਟਰ ਸੂਚੀ ਸੌਂਪੀ
Chandigarh News:ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਸੁਧਾਈ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਨੁਮਾਇੰਦਿਆਂ ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਤੇ ਸੁਧਾਈ ਮੁਹਿੰਮ ਦੀਆਂ ਮੁੱਖ ਵਿਵਸਥਾਵਾਂ ਅਤੇ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ 👉ਪੰਜਾਬ ਚ ਨਗਰ ਨਿਗਮ ਦੀਆਂ ਉਪ ਚੋਣਾਂ ਲਈ ਵੱਜਿਆ ਚੋਣ ਵਿਗਲ

ਨੁਮਾਇੰਦਿਆਂ ਨੂੰ ਵੱਖ-ਵੱਖ ਚੋਣ ਸੇਵਾਵਾਂ ਲਈ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਪ੍ਰਵਾਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 6ਏ, ਨਾਮ ਕੱਟਣ ਲਈ ਫਾਰਮ 7 ਅਤੇ ਵੇਰਵਿਆਂ ਵਿੱਚ ਸੋਧ ਕਰਨ ਜਾਂ ਰਿਹਾਇਸ਼ ਬਦਲਣ ਲਈ ਫਾਰਮ 8 ਸ਼ਾਮਲ ਹਨ।ਸੀ.ਈ.ਓ. ਪੰਜਾਬ ਨੇ ਅੱਗੇ ਦੱਸਿਆ ਕਿ ਜਿਹੜੇ ਨੌਜਵਾਨ ਨਾਗਰਿਕ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕਾਂ ਲਈ ਉਪਲਬਧ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਅਤੇ ਸਹੂਲਤਾਂ, ਜਿਵੇਂ ਕਿ ਵੋਟਰ ਸਰਵਿਸ ਪੋਰਟਲ ਅਤੇ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਬਾਰੇ ਵੀ ਜਾਣੂ ਕਰਵਾਇਆ ਗਿਆ।ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਵੋਟਰਾਂ ਨੂੰ ਚੋਣ ਸੇਵਾਵਾਂ ਪ੍ਰਦਾਨ ਕਰਨ ਦੀ ਸਹੂਲਤ ਲਈ ਜਲਦ ਹੀ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਨਾਗਰਿਕਾਂ ਨੂੰ ਵੋਟਰ ਸੂਚੀਆਂ ਦੇਖਣ ਅਤੇ ਜਾਂਚਣ ਵਿੱਚ ਸਹਾਇਤਾ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼) ਅਤੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੇ ਦਫ਼ਤਰਾਂ ਵਿਖੇ ਹੈਲਪ ਡੈਸਕ ਲਗਾਏ ਗਏ ਹਨ।ਸੀ.ਈ.ਓ. ਨੇ ਅੱਗੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਸੀ.ਈ.ਓ. ਪੰਜਾਬ ਦੀ ਅਧਿਕਾਰਤ ਵੈੱਬਸਾਈਟ www.ceopunjab.gov.in ਅਤੇ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ voters.eci.gov.in ਰਾਹੀਂ ਕਰ ਸਕਦੇ ਹਨ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਜਿਹੜੇ ਨਾਗਰਿਕ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਵੇਰਵਿਆਂ ਵਿੱਚ ਕੋਈ ਸੋਧ ਕਰਵਾਉਣਾ ਚਾਹੁੰਦੇ ਹਨ, ਉਹ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਨਿਰਧਾਰਤ ਸਮੇਂ ਦੌਰਾਨ ਲੋੜੀਂਦੇ ਫਾਰਮ ਭਰ ਕੇ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦੇ ਹਨ।ਸੁਧਾਈ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਸਪੱਸ਼ਟੀਕਰਨ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਐਨਈਟੀ ਮੋਬਾਈਲ ਐਪਲੀਕੇਸ਼ਨ ਰਾਹੀਂ ਉਪਲਬਧ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਦੀ ਵਰਤੋਂ ਸਕਦੇ ਹਨ।ਸੀ.ਈ.ਓ. ਪੰਜਾਬ ਨੇ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਣਾ ਲਾਜ਼ਮੀ ਹੈ ਅਤੇ ਕੋਈ ਵੀ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

AAP ਨੇ ਬਠਿੰਡਾ ਦਿਹਾਤੀ ਹਲਕੇ ਤੋਂ Gopal Singh Kotfatta ‘ਤੇ ਜਤਾਇਆ ਵਿਸ਼ਾਵਸ, ਐਲਾਨਿਆ ਉਮੀਦਵਾਰ

Bathinda News: AAP; ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ...

Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List

Chandigarh News: Punjab Election; AAP ਆਮ ਆਦਮੀ ਪਾਰਟੀ ਨੇ...

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਵੱਲੋਂ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ...