👉ਜ਼ਿਲ੍ਹਾ ਬਠਿੰਡਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ
Bathinda News: ਭਾਰਤ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ(ਐਸ.ਆਈ.ਆਰ.) ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਆਖ਼ਰੀ ਪੜਾਅ ਦੌਰਾਨ ਅੱਜ ਸ਼੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ 1.10.2026 ਦੇ ਅਧਾਰ ‘ਤੇ ਅੰਤਿਮ ਵੋਟਰ ਸੂਚੀ ਤੇ ਸਰਵਿਸ ਵੋਟਰ ਸੂਚੀ ਦੀਆਂ ਕਾਪੀਆਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ।ਜ਼ਿਲ੍ਹਾ ਬਠਿੰਡਾ ਚ ਇਸ ਵੇਲੇ ਬਠਿੰਡਾ ਦੇ ਵਿਧਾਨ ਸਭ ਖੇਤਰ ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਅਤੇ ਮੌੜ ਹਲਕੇ ‘ਚ ਕੁਲ 10,07,387 ਵੋਟਰ ਹਨ, ਜਿੰਨ੍ਹਾਂ ਵਿਚ 5,20,749 ਪੁਰਸ਼, 4,86,619 ਮਹਿਲਾ ਅਤੇ 19 ਵੋਟਰ ਤੀਜੇ ਲਿੰਗ ਨਾਲ ਸਬੰਧਿਤ ਹਨ ।
ਇਨ੍ਹਾਂ ਵਿਚ 8109 ਵੋਟਰ ਦਿਵਯਾਂਗ ਹਨ, 13281 ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ ਅਤੇ 6242 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ 1204 ਪੋਲਿੰਗ ਸਟੇਸ਼ਨ ਅਤੇ 557 ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਹਨ।ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਕੰਮ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਨਾਲ ਮੁਕੰਮਲ ਹੋ ਗਿਆ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਸੌਂਪਣ ਉਪਰੰਤ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਬੂਥ ਲੈਵਲ ਏਜੈਂਟ-1 ਅਤੇ ਬੂਥ ਲੈਵਲ ਏਜੈਂਟ-2 ਨੇ ਪ੍ਰਸ਼ਾਸਨ ਦਾ ਬਹੁਤ ਸਹਿਯੋਗ ਦਿੱਤਾ ਹੈ।
ਇਹ ਵੀ ਪੜ੍ਹੋ 👉Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹੇ ਵਿੱਚ ਐਸ.ਆਈ.ਆਰ. ਦਾ ਕੰਮ ਸ਼ਾਂਤੀ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋ ਸਕਿਆ ਹੈ।ਇਸ ਮੌਕੇ ਸ਼੍ਰੀ ਬਲਜੀਤ ਸਿੰਘ ਬੱਲੀ, ਸ਼੍ਰੀ ਬਲਵਿੰਦਰ ਸਿੰਘ ਬੱਲੋ ਅਤੇ ਸ਼੍ਰੀ ਅਮਨਦੀਪ ਸਿੰਘ ਆਮ ਆਦਮੀ ਪਾਰਟੀ ਤੋਂ, ਸ਼੍ਰੀ ਹਰਪ੍ਰੀਤ ਸਿੰਘ ਮਾਨ ਅਤੇ ਸ਼੍ਰੀ ਅਮਿਤ ਬਾਂਸਲ ਭਾਰਤੀ ਜਨਤਾ ਪਾਰਟੀ ਤੋਂ, ਡਾ. ਜੋਗਿੰਦਰ ਸਿੰਘ ਅਤੇ ਸ਼੍ਰੀ ਵਿਸ਼ਾਲ ਬਹੁਜਨ ਸਮਾਜ ਪਾਰਟੀ ਤੋਂ, ਐਡਵੋਕੇਟ ਰਾਜਨ ਗਰਗ ਇੰਡੀਅਨ ਨੈਸ਼ਨਲ ਕਾਂਗਰਸ ਤੋਂ, ਸ਼੍ਰੀ ਬਨਵਾਰੀ ਲਾਲ ਸੀ.ਪੀ.ਆਈ (ਐਮ) ਤੋਂ ਇਲਾਵਾ ਚੋਣ ਤਹਿਸੀਲਦਾਰ ਮੈਡਮ ਹਰਜਿੰਦਰ ਕੌਰ, ਚੋਣ ਕਾਨੂੰਗੋ ਸ੍ਰੀ ਪਰਮਜੀਤ ਸਿੰਘ ਅਤੇ ਚੋਣ ਕਾਨੂੰਗੋ ਸ੍ਰੀ ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



