ਜ਼ਿਲ੍ਹੇ ਵਿੱਚ 19 ਤੋਂ 23 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਬਠਿੰਡਾ, 17 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਅੰਦਰ ਸਫ਼ਾਈ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ ਨਗਰ ਕੌਸਲਾਂ/ਨਗਰ ਪੰਚਾਇਤਾਂ ਵਿੱਚ 19 ਤੋਂ 23 ਅਗਸਤ 2024 ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ/ਨਗਰ ਪੰਚਾਇਤਾਂ ਵਿੱਚ ਸਫ਼ਾਈ ਮੁਹਿੰਮ ਨੂੰ ਪੜਾਅਵਾਰ ਲਾਗੂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ
ਡਾ. ਮਨਦੀਪ ਕੌਰ ਨੇ ਅੱਗੇ ਦੱਸਿਆ ਕਿ ਸਫ਼ਾਈ ਅਭਿਆਨ ਦੌਰਾਨ ਵੱਖ-ਵੱਖ ਦਿਹਾੜਿਆਂ ਨੂੰ ਸਮਰਪਿਤ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸ਼ਹਿਰਾਂ ਵਿੱਚ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀ) ਨੂੰ ਪੱਕੇ ਤੌਰ ’ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿੱਖ ਬਿਹਤਰ ਹੋ ਸਕੇ। ਉਨ੍ਹਾਂ ਦੱਸਿਆ ਕਿ 23 ਅਗਸਤ ਨੂੰ ਸ਼ਹਿਰ ਦੇ ਵੱਖ-ਵੱਖ ਕੰਪੋਸਟ ਸੈਂਟਰਾਂ ਵਿੱਚ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾ ਰਹੀ ਜੈਵਿਕ ਖਾਦ ਨੂੰ ਸ਼ਹਿਰ ਅਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਪੰਜ ਰੋਜ਼ਾ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Share the post "ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਦਿੱਖ ਸੁਧਾਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ :ਡਾ ਮਨਦੀਪ ਕੌਰ"