ਵਿਸ਼ਾਲ ਹਿਊਮਨ ਚੇਨ ਬਨਾ ਕੇ ਦਿੱਤਾ ਨਸ਼ੇ ਤਿਆਗਣ ਦਾ ਸੰਦੇਸ਼
ਉਜਵਲ ਭਵਿੱਖ ਲਈ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ: ਦਿਵਿਆ ਪੀ.
Ferozepur News:ਆਰ.ਐੱਸ.ਡੀ. ਕਾਲਜ ਫਿਰੋਜ਼ਪੁਰ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ” ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਦਿੱਵਿਆ ਪੀ ਆਈ.ਏ.ਐੱਸ. (ਐੱਸ.ਡੀ.ਐੱਮ. , ਫਿਰੋਜ਼ਪੁਰ) ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਕਿ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਗ੍ਰਹਿਣ ਕਰ ਰਹੀ ਸਾਡੀ ਨਵੀਂ ਪੀੜੀ ਨੂੰ ਨਸ਼ੇ ਦੀਆਂ ਅਲਾਮਤਾਂ ਤੋਂ ਸੁਰੱਖਿਅਤ ਰੱਖਣ ਲਈ ਅਜਿਹੇ ਸਮਾਗਮ ਕਰਵਾਉਣੇ ਬੇਹੱਦ ਜ਼ਰੂਰੀ ਹਨ, ਕਿਉਂਕਿ ਸਾਡੀ ਇਹੀ ਪੀੜ੍ਹੀ ਸਮਾਜ ਵਿਚਲੀਆਂ ਅਜਿਹੀਆਂ ਅਲਾਮਤਾਂ ਨੂੰ ਤੇਜ਼ੀ ਨਾਲ ਗ੍ਰਹਿਣ ਕਰ ਲੈਂਦੀ ਹੈ। ਪਰ ਦੂਸਰੇ ਪਾਸੇ ਨੌਜਵਾਨ ਹੀ ਸਮਾਜ ਦਾ ਅਜਿਹਾ ਵਰਗ ਹੈ ਜਿਹੜਾ ਸਹੀ ਪ੍ਰੇਰਨਾ ਨਾਲ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।ਇਸ ਮੌਕੇ ਡਿਪਟੀ ਡੀ.ਈ.ਓ. ਸੈ. ਸਿ. ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹੀ ਅਸੀਂ ਅਜਿਹੀਆਂ ਕੋਝੀਆਂ ਸਮਾਜਿਕ ਕੁਰੀਤੀਆਂ ਤੋਂ ਬਚ ਸਕਦੇ ਹਾਂ।
ਇਹ ਵੀ ਪੜ੍ਹੋ BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ
ਇਸ ਮੌਕੇ ਵਿਦਿਆਰਥੀਆਂ ਵੱਲੋਂ ” ਵਾਰ ਆਨ ਡਰੱਗਜ਼” ਸਲੋਗਨ ਦੀ ਵਿਸ਼ਾਲ ਹਿਊਮਨ ਚੈਨ ਬਣਾਈ ਗਈ। ਬੀ.ਐੱਸ. ਸੀ. ਬੀ.ਐੱਡ ਦੀ ਵਿਦਿਆਰਥਣ ਦੀਪਿਕਾ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਇੱਕ ਸਪੀਚ ਵੀ ਦਿੱਤੀ। ਪ੍ਰੋਫ਼ੈਸਰ ਐੱਸ.ਪੀ. ਆਨੰਦ ਡਾਇਰੈਕਟਰ ਐਡਮਿਨਸਟ੍ਰੇਸ਼ਨ, ਅਕਸ਼ ਕੁਮਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਕਾਲਜ ਸਟਾਫ ਵੀ ਇਸ ਮੌਕੇ ਹਾਜ਼ਰ ਰਹੇ।ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਤਾਕੀਦ ਕੀਤੀ। ਮੰਚ ਦਾ ਸੰਚਾਲਨ ਡਾ. ਕਪਿਲ ਦੇਵ ਨੇ ਬਹੁਤ ਸੁਚਾਰੂ ਢੰਗ ਨਾਲ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "RSD COLLEGE ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ” ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ"