ਫਾਜ਼ਿਲਕਾ ਜ਼ਿਲ੍ਹੇ ਵਿੱਚ ਬਰਸਾਤਾਂ ਨਾਲ ਹੋਏ ਨੁਕਸਾਨ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ

Date:

spot_img

👉ਵਿਸ਼ੇਸ਼ ਗਿਰਦਾਵਰੀ ਦਾ ਕੰਮ ਜਲਦ ਮੁਕੰਮਲ ਕਰਨ ਦੀਆਂ ਜਾਰੀ ਕੀਤੀਆਂ ਹਦਾਇਤਾਂ -ਡਿਪਟੀ ਕਮਿਸ਼ਨਰ

Fazilka News: ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜਿਲੇ ਵਿੱਚ ਪਿਛਲੇ ਦਿਨੀ ਹੋਈ ਭਾਰੀ ਬਰਸਾਤ ਕਾਰਨ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਸਾਰੇ ਉਪਮੰਡਲ ਮਜਿਸਟਰੇਟਾਂ ਨੂੰ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਉਨਾਂ ਨੇ ਕਿਹਾ ਕਿ ਫਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਇਸ ਗਿਰਦਾਵਰੀ ਦੌਰਾਨ ਰਿਪੋਰਟ ਤਿਆਰ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸਪੈਸ਼ਲ ਗੁਰਦਾਵਰੀ ਦਾ ਕੰਮ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਪੀੜਿਤ ਦਾ ਨੁਕਸਾਨ ਸਬੰਧੀ ਵੇਰਵਾ ਦਰਜ ਕਰਨ ਤੋਂ ਰਹੇ ਨਾ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਸੁਖਨਾ ਚੋਅ ਚ ਪਾਣੀ ਦਾ ਵਹਾਅ ਵਧਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਕੀਤਾ ਦੌਰਾ

ਉਹਨਾਂ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਨੂੰ ਸਮਾਂ ਵੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਜਲਦ ਤੋਂ ਜਲਦ ਰਿਪੋਰਟ ਸਰਕਾਰ ਨੂੰ ਭੇਜੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਨਾਂ ਇਲਾਕਿਆਂ ਵਿੱਚ ਪਾਣੀ ਭਰਿਆ ਸੀ ਉੱਥੇ ਜਿਆਦਾਤਰ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਹੋ ਗਈ ਹੈ ਅਤੇ ਬਾਕੀ ਥਾਵਾਂ ਤੇ ਵੀ ਪੰਪਾਂ ਅਤੇ ਹੋਰ ਤਰੀਕਿਆਂ ਨਾਲ ਪਾਣੀ ਦੀ ਨਿਕਾਸੀ ਕਰਨ ਲਈ ਅਧਿਕਾਰੀਆਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

👉ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਦੀਆਂ ਫੀਸਾਂ...