spot_img

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ-ਡਾ. ਬਲਬੀਰ ਸਿੰਘ

Date:

spot_img

👉ਵਿਕਾਸ ‘ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ 24 ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ 12 ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ
Patiala News: ”ਪੰਜਾਬ ਸਰਕਾਰ ਦੇ ਅਧਿਕਾਰੀ ਵਿਕਾਸ ਸਕੀਮਾਂ ਲੈਕੇ ਪਿੰਡਾਂ ਤੇ ਵਾਰਡਾਂ ‘ਚ ਲੋਕਾਂ ਕੋਲ ਜਾਣ ਅਤੇ ਉਹ ਖ਼ੁਦ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਹਰ ਮਹੀਨੇ ਮੁਲੰਕਣ ਕਰਨਗੇ ਤਾਂ ਜੋ ਹਲਕੇ ਦਾ ਬਿਨ੍ਹਾਂ ਕਿਸੇ ਵਿਤਕਰੇ ਦੇ ਚਹੁੰਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।” ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਤੇ ਖਾਸ ਕਰਕੇ ਉਨ੍ਹਾਂ ਦੇ ਹਲਕੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨਛੋਹ ਪ੍ਰਾਪਤ ਕਈ ਅਸਥਾਨ ਹਨ, ਇਸ ਲਈ ਗੁਰੂ ਸਾਹਿਬ ਦੀ ਸ਼ਹਾਦਤ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਜਿੱਥੇ ਇਨ੍ਹਾਂ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇ ਕੇ ਵਿਕਸਤ ਕੀਤਾ ਜਾਵੇਗਾ, ਉਥੇ ਹੀ ਇਨ੍ਹਾਂ ਗੁਰੂ ਘਰਾਂ ਨੂੰ ਜਾਣ ਵਾਲੇ ਰਸਤਿਆਂ ‘ਤੇ ਗੁਰੂ ਸਾਹਿਬ ਨਾਲ ਸਬੰਧਤ ਦਰਖ਼ਤ ਖਿਰਨੀ, ਨਿੰਮ ਤੇ ਹੋਰ ਫ਼ਲ ਬੂਟੇ ਲਗਾਏ ਜਾਣਗੇ।

ਇਹ ਵੀ ਪੜ੍ਹੋ  Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਸਿਹਤ ਮੰਤਰੀ ਅੱਜ ਇੱਥੇ ਰੰਗਲਾ ਪੰਜਾਬ ਪ੍ਰਾਜੈਕਟ ਤਹਿਤ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ 24 ਪਿੰਡਾਂ ਦੇ ਪੰਚਾਂ-ਸਰਪੰਚਾਂ ਸਮੇਤ 12 ਸ਼ਹਿਰੀ ਵਾਰਡਾਂ ਦੇ ਕੌਂਸਲਰਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਲਾਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਕੀਤੇ ਜਾ ਰਹੇ ਕੰਮਾਂ ਦਾ ਮੁਲੰਕਣ ਕਰਨ ਲਈ ਬੈਠਕ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਪਣੇ ਹਲਕੇ ਦੇ ਵਿਕਾਸ ‘ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਉਹ ਲਗਾਤਾਰ ਅਜਿਹੀਆਂ ਬੈਠਕਾਂ ਕਰ ਰਹੇ ਹਨ ਤਾਂ ਕਿ ਜਮੀਨੀ ਹਕੀਕਤਾਂ ਤਾ ਪਤਾ ਲਗਾ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ  Big News; ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ IAS ਤੇ PCS ਅਫ਼ਸਰਾਂ ਦੀਆਂ ਹੋਈਆਂ ਬਦਲੀਆਂ

ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ‘ਚ ਛੱਪੜਾਂ ਨੂੰ ਥਾਪਰ ਤੇ ਸੀਚੇਵਾਲ ਮਾਡਲ ਨਾਲ ਵਿਕਸਤ ਕਰਨਾ, ਸਿਹਤ ਤੇ ਸਿੱਖਿਆ ਕ੍ਰਾਂਤੀ ਤਹਿਤ ਪਿੰਡਾਂ ਦੇ ਸਕੂਲਾਂ ਨੂੰ ਬਿਹਤਰ ਬਣਾਉਣਾ ਤੇ ਬਿਹਤਰ ਸਿਹਤ ਸੇਵਾਵਾਂ ਲੋਕਾਂ ਤੱਕ ਪੁੱਜਦੀਆਂ ਕਰਨਾ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਹੈ।ਬੈਠਕ ਦੌਰਾਨ ਐਡਵੋਕੇਟ ਰਾਹੁਣ ਸੈਣੀ, ਜਸਵੀਰ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਵੱਡੀ ਗਿਣਤੀ ਵਿੱਚ ਸਰਪੰਚ ਤੇ ਬਲਾਕ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਡੀ.ਡੀ.ਪੀ.ਓ, ਬੀਡੀਪੀਓਜ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...