👉125 ਕੇਸ ਹੋਏ ਪਰਾਪਤ, 60 ਫੀਸਦੀ ਦਾ ਨਿਬੇੜਾ ਮੌਕੇ ‘ਤੇ ਕੀਤਾ ਗਿਆ
Maur Mandi News : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਵੱਲੋਂ ਮਹਿਲਾਵਾਂ ਨਾਲ ਸਬੰਧਤ ਮਸਲਿਆਂ ਅਤੇ ਝਗੜਿਆਂ ਦੇ ਤੁਰੰਤ ਹੱਲ ਲਈ ਲਗਾਈ ਗਈ ਲੋਕ ਅਦਾਲਤ ਨੂੰ ਭਰਵਾਂ ਹੁੰਗਾਰਾ ਮਿਲਿਆ।ਉੱਪ ਮੰਡਲ ਮੈਜਿਸਟ੍ਰੇਟ ਦਫਤਰ ਮੌੜ ਵਿਖੇ ਲਗਾਈ ਗਈ ਇਸ ਵਿਸ਼ੇਸ਼ ਲੋਕ ਅਦਾਲਤ ਵਿਚ ਮਹਿਲਾਵਾਂ ਨਾਲ ਸਬੰਧਿਤ ਵਿਆਹ/ਸ਼ਾਦੀਆਂ ਦੇ ਕੇਸਾਂ ਤੋਂ ਇਲਾਵਾ ਹੋਰਨਾਂ ਝਗੜਿਆਂ ਨਾਲ ਸਬੰਧਤ 125 ਕੇਸ ਪ੍ਰਾਪਤ ਹੋਏ ਜਿਨ੍ਹਾਂ ਵਿੱਚੋਂ 60 ਫੀਸਦੀ ਦਾ ਨਿਪਟਾਰਾ ਮੌਕੇ ‘ਤੇ ਹੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ 👉Bhagwant Mann govt ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
ਇਸ ਮੌਕੇ ਚੇਅਰਪਰਸਨ ਮੈਡਮ ਗਿੱਲ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਮਕਸਦ ਮਹਿਲਾਵਾਂ ਨਾਲ ਸਬੰਧਤ ਝਗੜਿਆਂ ਅਤੇ ਵੱਖ-ਵੱਖ ਮਾਮਲਿਆਂ ਦਾ ਤੁਰੰਤ ਅਤੇ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਔਰਤਾਂ ਆਪਣੀਆਂ ਸਮੱਸਿਆਵਾਂ ਅਤੇ ਉਨ੍ਹਾਂ ਨਾਲ ਹੁੰਦੇ ਸ਼ੋਸ਼ਣ ਸਬੰਧੀ ਜਾਣਕਾਰੀ ਦੇਣ ‘ਚ ਆਪਣੇ ਆਪ ਨੂੰ ਅਸਮਰਥ ਮਹਿਸੂਸ ਕਰਦੀਆਂ ਹਨ। ਇਸ ਕਰਕੇ ਕਮਿਸ਼ਨ ਆਪ ਖੁਦ ਚੱਲ ਕੇ ਉਨ੍ਹਾਂ ਤੱਕ ਪਹੁੰਚਿਆ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਸਦਾ ਹੱਲ ਕੱਢਿਆ ਜਾਵੇ । ਇਸ ਉਪਰਾਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਮਸਲੇ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਅਤੇ ਉਨ੍ਹਾਂ ਦੇ ਹੱਲ ਲਈ ਉਚਿਤ ਸਹਾਇਤਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ।
ਮੈਡਮ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਮਹਿਲਾ-ਸਬੰਧੀ ਮਸਲਾ ਜਾਂ ਵਿਵਾਦ ਹੈ, ਤਾਂ ਉਹ ਕਮਿਸ਼ਨ ਤੱਕ ਆਪਣੀ ਪਹੁੰਚ ਜ਼ਰੂਰ ਕਰਨ।ਇਸ ਮੌਕੇ ਕਮਿਸ਼ਨ ਵੱਲੋਂ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਮਸਲਿਆਂ ਦੇ ਹੱਲ ਲਈ ਲੋੜੀਂਦੀ ਜਾਣਕਾਰੀ ਅਤੇ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 0172-2226501 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵੈੱਬਸਾਈਟ www.pswc.punjab.gov.in ’ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




