ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਹਲਕਾ ਵਾਰ ਕੀਤੀਆਂ ਜਾਣਗੀਆਂ ਵਿਸ਼ੇਸ਼ ਬੈਠਕਾਂ : ਡਿਪਟੀ ਕਮਿਸ਼ਨਰ

Date:

spot_img

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਣ ਵਾਲੀ ਹਫ਼ਤਾਵਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜਲਦ ਹੀ ਹਲਕਾ ਵਾਰ ਵਿਸ਼ੇਸ਼ ਬੈਠਕਾਂ ਸ਼ੁਰੂ ਕੀਤੀਆਂ ਜਾਣਗੀਆਂ।ਹਰ ਹਫ਼ਤੇ ਡਿਪਟੀ ਕਮਿਸ਼ਨਰ ਵੱਲੋਂ ਸੋਮਵਾਰ ਨੂੰ ਅਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਵੀਰਵਾਰ ਨੂੰ ਵਪਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਮੁਫ਼ਤ : ਸੁਖਵੀਰ ਸਿੰਘ ਮਾਈਸਰਖਾਨਾ

ਇਨ੍ਹਾਂ ਬੈਠਕਾਂ ‘ਚ ਵਪਾਰੀਆਂ ਸਬੰਧੀ ਮੁੱਦਿਆਂ ਉੱਤੇ ਚਰਚਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਸਬੰਧੀ ਕੰਮ ਕੀਤਾ ਜਾਂਦਾ ਹੈ ।ਡਿਪਟੀ ਕਮਿਸ਼ਨਰ ਨੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਵੀ ਸਬੰਧਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਖੇ ਆਪਣੀ ਰੇਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਦਾ ਡਾਟਾ ਲੋੜ ਅਨੁਸਾਰ ਸਰਕਾਰ ਨੂੰ ਭੇਜਿਆ ਜਾ ਸਕੇ । ਉਨ੍ਹਾਂ ਸਾਰੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਮ ਕਰਨ ਤਾਂ ਜੋ ਵਪਾਰ ਦੇ ਨਾਲ-ਨਾਲ ਆਮ ਲੋਕਾਂ ਨੂੰ ਸੁੱਖ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ Punjab Governor ਨੇ PPSC ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀਮਤੀ ਵੀਰਪਾਲ ਕੌਰ, ਉਪ ਮੰਡਲ ਮੈਜਿਸਟ੍ਰੇਟ ਮੌੜ ਸ. ਗੁਰਜਿੰਦਰ ਸਿੰਘ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਚੇਅਰਮੈਨ ਮਾਲਵਾ ਵੈਸਟ ਡਾ. ਤਰਸੇਮ ਗਰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...