Sri Mukatsar Sahib Police ਵੱਲੋਂ ਜ਼ਿਲ੍ਹਾ ਸੁਧਾਰ ਘਰ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ

Date:

spot_img

👉ਜੇਲ੍ਹ ਅੰਦਰ ਗੈਰਕਾਨੂੰਨੀ ਗਤੀਵਿਧੀਆਂ ‘ਤੇ ਲਾਉਣ ਲਈ ਪੁਲਿਸ ਵੱਲੋਂ ਸਖ਼ਤ ਨਿਗਰਾਨੀ
Sri Mukatsar Sahib News: ਜਨਤਕ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੱਜ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿੱਚ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਜੇਲ੍ਹ ਅੰਦਰ ਗੈਰਕਾਨੂੰਨੀ ਚੀਜ਼ਾਂ ਦੀ ਭਾਲ ਅਤੇ ਨਸ਼ਾ ਤਸਕਰੀ ਨਾਲ ਸੰਬੰਧਤ ਸੰਭਾਵੀ ਸਰਗਰਮੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਹਦਾਇਤ ਮੁਤਾਬਿਕ ਐਸਪੀ ਇਨਵੈਸਟੀਗੇਸ਼ਨ ਮਨਮੀਤ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਇਹ ਸਰਚ ਅਭਿਆਨ ਪੂਰੀ ਯੋਜਨਾ ਤੇ ਰਣਨੀਤੀ ਅਧਾਰਿਤ ਤਰੀਕੇ ਨਾਲ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਜੇਲ੍ਹ ਅੰਦਰ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣਾ ਅਤੇ ਨਸ਼ਿਆਂ ਦੇ ਜਾਲ ਨੂੰ ਅੰਦਰੋਂ ਹੀ ਤੋੜਨਾ ਸੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਪੰਜਾਬ ਦੇ ਮੰਤਰੀਆਂ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣੇ ਜਾਰੀ

ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ ‘ਤੇ ਨਿਗਰਾਨੀ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਸੰਪਰਕ ਕੇਂਦਰ ਵਜੋਂ ਵਰਤੀਆਂ ਜਾਂਦੀਆਂ ਹਨ।ਐਸ.ਪੀ(ਇੰਨ)ਨੇ ਕਿਹਾ ਕਿ ਇਹ ਕਾਰਵਾਈ ਪੁਲਿਸ ਅਤੇ ਜੇਲ੍ਹ ਪ੍ਰਬੰਧਕ ਵਿਭਾਗ ਦੇ ਸਾਂਝੀ ਯਤਨਾ ਨਾਲ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਸ੍ਰੀ ਨਵੀਨ ਕੁਮਾਰ ਡੀ.ਐਸ.ਪੀ. (ਸ.ਡ.) ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ, ਜਦਕਿ ਇੰਸਪੈਕਟਰ ਹਰਪ੍ਰੀਤ ਸਿੰਘ ( ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ) ਅਤੇ ਐਸ.ਆਈ. ਗੁਰਦੀਪ ਸਿੰਘ (ਮੁੱਖ ਅਫਸਰ ਥਾਣਾ ਬਰੀਵਾਲਾ) ਨੇ ਆਪਣੀਆਂ ਟੀਮਾਂ ਸਮੇਤ ਹਾਜ਼ਰ ਸਨ।ਇਸ ਦੌਰਾਨ ਸੁਪਰਡੈਂਟ ਜੇਲ੍ਹ ਅਤੇ ਐਸ.ਆਈ. ਗੁਰਦਿੱਤ ਸਿੰਘ, ਐਸ.ਆਈ. ਵਰਿੰਦਰ ਸਿੰਘ ਅਤੇ ਹੋਰ ਜੇਲ੍ਹ ਸਟਾਫ ਮੌਕੇ ‘ਤੇ ਮੌਜੂਦ ਰਹੇ। ਇਸ ਮੁਹਿੰਮ ਵਿੱਚ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਸ਼ਾਮਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...