ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

Date:

spot_img

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 ‘ਤੇ ਕੀਤਾ ਜਾ ਸਕਦੇ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ
Bathinda News: ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਬਠਿੰਡਾ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ।ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਵਿਚ ਲੱਗੇ ਬੀਐਲਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ SSD Girls College Bathinda ਨੇ ਕੈਂਪਸ ਪਹੁੰਚਯੋਗਤਾ ਨੂੰ ਵਧਾਉਣ ਲਈ ਅਤਿ-ਆਧੁਨਿਕ ਲਿਫਟ ਸਹੂਲਤ ਦਾ ਉਦਘਾਟਨ ਕੀਤਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸਪੈਸ਼ਲ ਕੈਂਪਾਂ ਦੌਰਾਨ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਕੈਂਪਾਂ ਵਿੱਚ ਮੌਜੂਦ ਰਹਿ ਕੇ ਵੋਟਰਾਂ ਦੇ ਲੋੜੀਂਦੇ ਫਾਰਮ ਭਰ ਕੇ ਮੌਕੇ ‘ਤੇ ਹੀ ਆਪਣੇ ਕੋਲ ਜਮ੍ਹਾਂ ਕਰਵਾਏ ਗਏ। ਇਨ੍ਹਾਂ ਵਿੱਚ ਨਵੀਂ ਵੋਟ ਲਈ ਫਾਰਮ ਨੰਬਰ 6, ਐਨ.ਆਰ.ਆਈ. ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ ਨੰਬਰ 8 ਸ਼ਾਮਲ ਸੀ।ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਬਣੇ ਹੈਲਪਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

    ਇਹ ਵੀ ਪੜ੍ਹੋ 👉   👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ...

ਡਬਲ ਇੰਜਣ ਸਰਕਾਰ ਤਿਗੁਣੀ ਰਫ਼ਤਾਰ ਨਾਲ ਕਰਵਾ ਰਹੀ ਹੈ ਹਰਿਆਣਾ ਦਾ ਵਿਕਾਸ: ਮੁੱਖ ਮੰਤਰੀ

👉ਬਵਾਨੀ ਖੇੜਾ ਵਿੱਚ ‘ਵਿਕਾਸ ਸੰਕਲਪ ਜਨਸਭਾ’ ਵਿੱਚ ਮੁੱਖ ਮੰਤਰੀ...