WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਬਠਿੰਡਾ

ਝੋਨੇ ਦੀ ਖਰੀਦ ਤੇ ਚੁਕਾਈ ’ਚ ਆਈ ਤੇਜ਼ੀ : ਡਿਪਟੀ ਕਮਿਸ਼ਨਰ

29 Views

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 99 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਜਾਰੀ
ਬਠਿੰਡਾ, 12 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਵਿੱਚ ਤੇਜ਼ੀ ਆਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 11 ਨਵੰਬਰ ਤੱਕ 99 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਪੰਜਾਬ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ ਦੀ ਅਪੀਲ

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਦੌਰਾ ਕਰਨਾ ਯਕੀਨੀ ਬਣਾਇਆ ਜਾਵੇ ਜੇਕਰ ਕਿਸੇ ਕਿਸਾਨ ਨੂੰ ਝੋਨਾ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਤਰੁੰਤ ਹੱਲ ਕੀਤਾ ਜਾਵੇ।ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9,79,947 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 8,64,379 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਨਗ੍ਰੇਨ ਨੇ 3,64,384 ਮੀਟ੍ਰਿਕ ਟਨ, ਮਾਰਕਫੈੱਡ ਨੇ 2,19,390 ਮੀਟ੍ਰਿਕ ਟਨ, ਪਨਸਪ ਨੇ 1,79,891 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਨੇ 1,00,714 ਮੀਟ੍ਰਿਕ ਟਨ ਝੋਨਾ ਖਰੀਦਿਆਂ।

ਇਹ ਵੀ ਪੜ੍ਹੋਨੌਕਰੀਆਂ ਦੇ ਗੱਫ਼ੇ ਵੰਡਣ ਦੇ ਮਾਮਲੇ ’ਚ ਬੁਰਾ ਫ਼ਸੇ ਮਨਪ੍ਰੀਤ ਬਾਦਲ, ਚੋਣ ਕਮਿਸ਼ਨ ਨੇ ਕੱਢਿਆ ਨੋਟਿਸ

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 72 ਘੰਟਿਆਂ ਦੌਰਾਨ 7,37,323 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

 

Related posts

ਕਾਂਗਰਸ ਦੇ ਬਲਾਕ ਪ੍ਰਧਾਨਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਮੰਗਿਆ ਮੁਆਵਜ਼ਾ

punjabusernewssite

ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦਾ ਜਵਾਨ ਗੁਰਸੇਵਕ ਸਿੰਘ ਹੋਇਆ ਸ਼ਹੀਦ

punjabusernewssite

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ: ਏਡੀਸੀ

punjabusernewssite