👉ਮਹੀਨਾਵਾਰ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਬਠਿੰਡਾ, 3 ਜਨਵਰੀ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਂਦਿਆ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਨਾ ਯਕੀਨੀ ਬਣਾਉਣ ਦੇ ਲਈ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਨਾਲ ਸਬੰਧਤ ਛੱਪੜਾਂ ਨੂੰ ਥਾਪਰ ਮਾਡਲ ਦਾ ਰੂਪ ਦੇਣ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ 31 ਪਿੰਡਾਂ ਵਿੱਚ ਬਣਾਈਆ ਜਾਣ ਵਾਲੀਆਂ ਲਾਇਬ੍ਰਰੇਰੀਆਂ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਇਹ ਵੀ ਪੜ੍ਹੋ ਐਸਐਸਪੀ ਨੇ ਡਿਊਟੀ ’ਤੇ ਸੁੱਤੇ ਪਏ ਇੰਸਪੈਕਟਰ ਨੂੰ ਕੀਤਾ ਮੁਅੱਤਲ
ਇਸ ਦੌਰਾਨ ਉਨ੍ਹਾਂ ਨੈਸ਼ਨਲ ਹਾਈਵੇਅ, ਰਿੰਗ ਰੋਡ, ਗਰੋਥ ਸੈਂਟਰ, ਪਹਿਲ ਪ੍ਰੋਜੈਕਟ, ਆਂਗਣਵਾੜੀ ਸੈਂਟਰਾਂ ਅਤੇ ਸ਼ਹਿਰ ਅੰਦਰ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰੋਡ ਸੇਫਟੀ ਦੇ ਕਾਰਜਾਂ ਬਾਰੇ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਕਿਤੇ ਵੀ ਇਹੋ ਜਿਹੀਆਂ ਥਾਵਾਂ ਹਨ ਦੀ ਸਨਾਖਤ ਕਰਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਉਣਾ ਲਾਜ਼ਮੀ ਬਣਾਇਆ ਜਾਵੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖਾਸ ਹਦਾਇਤ ਕਰਦਿਆਂ ਕਿਹਾ ਕਿ ਗੋਨਿਆਣਾ ਰੋਡ ਤੇ ਸਥਿਤ ਡੰਫ ਐਂਡ ਡੰਮ (ਵਿਸ਼ੇਸ਼ ਲੋੜਾਂ ਵਾਲੇ) ਸਕੂਲ ਦੇ ਕੋਲ ਸਾਇਨ ਬੋਰਡ ਲਗਾਉਣਾ ਲਾਜ਼ਮੀ ਬਣਾਇਆ ਜਾਵੇ।
ਇਹ ਵੀ ਪੜ੍ਹੋ ਪੁੱਤ ਹੀ ਨਿਕਲਿਆ ‘ਥਾਣੇਦਾਰ’ ਬਾਪ ਦਾ ਕਾਤਲ, ਪੁਲਿਸ ਵੱਲੋਂ ਰਾਈਫ਼ਲ ਸਹਿਤ ਕਾਬੂ
ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਘੁੰਮ ਰਹੇ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਉਣੀ ਯਕੀਨੀ ਬਣਾਈ ਜਾਵੇ।ਇਸ ਮੌਕੇ ਏਡੀਸੀ (ਵਿਕਾਸ) ਆਰਪੀ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਡਾ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ"