Sportking factory bathinda issue; ਮਜ਼ਦੂਰਾਂ ਦੀਆਂ ਮੰਗਾਂ ‘ਤੇ ਤਣਾਅ, ਗ੍ਰਿਫਤਾਰੀਆਂ ਤੋਂ ਬਾਅਦ ਹਾਈਵੇ ਜਾਮ

Date:

spot_img

Bathinda News: Sportking factory bathinda issue; ਪਿੰਡ ਜੀਦਾ ਸਥਿਤ ਸਪੌਟਕਿੰਗ ਫੈਕਟਰੀ ਦੇ ਮਜ਼ਦੂਰਾਂ ਵੱਲੋਂ ਵਾਜਿਬ ਮਜ਼ਦੂਰੀ ਨਾਂ ਮਿਲਣ ਖਿਲਾਫ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਸਵੇਰੇ ਮਜ਼ਦੂਰ ਜਦੋਂ ਬਠਿੰਡਾ–ਅੰਮ੍ਰਿਤਸਰ ਕੌਮੀ ਸ਼ਾਹ ਰਾਹ ‘ਤੇ ਧਰਨਾ ਦੇਣ ਪਹੁੰਚੇ ਤਾਂ ਪੁਲੀਸ ਨੇ ਕਾਰਵਾਈ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਸੁਖਬੀਰ ਸਿੰਘ ਖੇਮੂਆਣਾ ਸਮੇਤ ਤਿੰਨ ਦਰਜਨ ਤੋਂ ਵੱਧ ਮਜ਼ਦੂਰਾਂ ਅਤੇ ਔਰਤਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਨਹੀਆਂ ਵਾਲਾ, ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਅਤੇ ਥਾਣਾ ਨੰਦਗੜ੍ਹ ਵਿਖੇ ਬੰਦ ਕਰ ਦਿੱਤਾ।ਇਸ ਕਾਰਵਾਈ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਖੇਤ ਮਜ਼ਦੂਰ ਯੂਨੀਅਨ ਦੇ ਸੁਬਾਈ ਆਗੂ ਜੋਰਾ ਸਿੰਘ ਨਸਰਾਲੀ,  ਲਛਮਣ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਕੌਮੀ ਸ਼ਾਹ ਰਾਹ ਜਾਮ ਕਰ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ, ਡਿਪਟੀ ਕਮਿਸ਼ਨਰ

ਸਪੌਟਕਿੰਗ ਫੈਕਟਰੀ ਦੇ ਮਜ਼ਦੂਰ ਆਗੂ ਖੁਸਵਿੰਦਰ ਸਿੰਘ ਜੀਦਾ, ਅਮਨਦੀਪ ਸਿੰਘ ਜੀਦਾ ਅਤੇ ਅੰਮ੍ਰਿਤਪਾਲ ਕੌਰ ਨੇਹੀਆਂ ਵਾਲਾ ਵੀ ਸੰਘਰਸ਼ ਦੀ ਅਗਵਾਈ ਕਰ ਰਹੇ ਹਨ।
ਧਰਨਾਕਾਰੀਆਂ ਨੇ ਪੁਲੀਸ ਪ੍ਰਸ਼ਾਸਨ, ਫੈਕਟਰੀ ਪ੍ਰਬੰਧਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗ੍ਰਿਫਤਾਰ ਕੀਤੇ ਮਜ਼ਦੂਰਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਵਧਦੇ ਦਬਾਅ ਹੇਠ ਪੁਲੀਸ ਪ੍ਰਸ਼ਾਸਨ ਨੇ ਮਜ਼ਦੂਰ ਆਗੂਆਂ ਨੂੰ ਰਿਹਾਅ ਕਰ ਦਿੱਤਾ।ਇਸ ਦੌਰਾਨ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਮੌਕੇ ‘ਤੇ ਪੁੱਜ ਕੇ ਦੋਹਾਂ ਪੱਖਾਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਨੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਮਜ਼ਦੂਰਾਂ ਦਾ ਦੋਸ਼ ਹੈ ਕਿ ਉਨ੍ਹਾਂ ਤੋਂ 12-12 ਘੰਟੇ ਕੰਮ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਜੀਵਨ-ਯੋਗ ਤਨਖਾਹ ਨਹੀਂ ਦਿੱਤੀ ਜਾ ਰਹੀ। ਮਜ਼ਦੂਰ 18 ਤੋਂ 26 ਹਜ਼ਾਰ ਰੁਪਏ ਮਹੀਨਾ ਤਨਖਾਹ ਦੀ ਮੰਗ ਕਰ ਰਹੇ ਹਨ, ਜਦਕਿ ਫੈਕਟਰੀ ਪ੍ਰਬੰਧਨ ਡੀਸੀ ਦਰਾਂ ਤੋਂ ਉੱਪਰ ਜਾਣ ਲਈ ਤਿਆਰ ਨਹੀਂ ਅਤੇ ਸਿਰਫ਼ 30 ਰੁਪਏ ਵਾਧੇ ਦੀ ਗੱਲ ਕਰ ਰਿਹਾ ਹੈ,। ਜੀਐੱਮ ਦਾਅਵਾ ਕਰ ਰਹੇ ਹਨ ਕਿ ਸਾਡੇ ਮਜ਼ਦੂਰ ਕੰਮ ਲਈ ਤਿਆਰ ਹਨ ਬਾਹਰੋਂ ਆਈਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਉਹਨਾਂ ਨੂੰ ਗੁਮਰਾਹ ਕਰਕੇ ਦੂਜੇ ਸੂਬਿਆਂ ਦੀ ਤਰਜ਼ ‘ਤੇ ਵੱਧ ਤਨਖਾਹ ਦੇਣ ਵਕਾਲਤ ਕਰ ਰਹੀਆਂ ਹਨ। ਦੂਜੇ ਪਾਸੇ, ਡੀਟੀਐੱਫ ਅਤੇ ਜਮਹੂਰੀ ਅਧਿਕਾਰ ਸਭਾ ਨੇ ਫੈਕਟਰੀ ਪ੍ਰਬੰਧਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਨਿੰਦਾ ਕਰਦਿਆਂ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਉਠਾਈ ਹੈ।ਖ਼ਬਰ ਲਿੱਖੇ ਜਾਣ ਤੱਕ ਫੈਕਟਰੀ ਪ੍ਰਬੰਧਨ ਅਤੇ ਮਜ਼ਦੂਰ ਪੱਖ ਵਿਚਾਲੇ ਗੱਲਬਾਤ ਜਾਰੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਏਅਰਪੋਰਟ ਤੋਂ ਹੀ ਵਾਪਿਸ ਪੰਜਾਬ ਭੇਜਿਆ

Faridkot News:ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ...

ਰਾਜਵਿੰਦਰ ਸਿੰਘ ਨਹਿਰੂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ, ਵਰਕਰਾਂ ਵਿੱਚ ਉਤਸ਼ਾਹ

Bathinda News:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ...

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ

👉ਠੇਕਾ ਮੁਲਾਜ਼ਮ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ...