ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Date:

spot_img

👉ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਖਿਡਾਰੀ
Ferozepur News:ਪੰਜਾਬ ਸਰਕਾਰ ਵੱਲੋਂ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ, ਹਾਕੀ ਸਟੇਡੀਅਮ ਫਿਰੋਜ਼ਪੁਰ, ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਅਤੇ ਹੈਂਡਬਾਲ ਕੋਚਿੰਗ ਸੈਂਟਰ ਸਤੀਏ ਵਾਲਾ ਤੇ ਤੂਤ ਆਦਿ ਵਿਖੇ ਕੋਚਾਂ ਵੱਲੋਂ ਸਵੇਰ ਅਤੇ ਸ਼ਾਮ ਦੇ ਜਾਗਰੂਕਤਾ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਦੇ ਵਿਰੁੱਧ’ਦਾ ਤੀਜਾ ਦਿਨ:ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਤੋਂ ਬਾਅਦ 70 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ,ਦੋ ਤਸਕਰ ਗੋਲੀਬਾਰੀ ਪਿੱਛੋਂ ਕੀਤੇ ਗਏ ਕਾਬੂ

ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਖੇਡ ਵਿਭਾਗ ਦੇ ਕੋਚਾਂ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ, ਉਨ੍ਹਾਂ ਨੂੰ ਵਿਅਕਤੀਗਤ ਪ੍ਰਦਰਸ਼ਨ ਅਤੇ ਸਮਾਜਿਕ ਜੀਵਨ ਦੋਵਾਂ ‘ਤੇ ਨਸ਼ਿਆਂ ਦੀ ਵਰਤੋਂ ਦੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਉਦੇਸ਼ ਖਿਡਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ।ਇਨ੍ਹਾਂ ਸੈਸ਼ਨਾਂ ਦੌਰਾਨ ਕੋਚ ਗਗਨ ਮਾਟਾ , ਜਗਮੀਤ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਮਨਮੀਤ ਸਿੰਘ ਅਤੇ ਤੇਜਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...