ਖੇਡਾਂ ਵਤਨ ਪੰਜਾਬ ਦੀਆਂ 2026:ਬਠਿੰਡਾ ਦੇ ਤਿੰਨ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਸਮਾਪਤ

Date:

spot_img

👉ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
Bathinda News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਸ੍ਰ. ਰੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਬਠਿੰਡਾ ਵੱਲੋਂ ਸਿੱਖਿਆ ਵਿਭਾਗ ਬਠਿੰਡਾ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹੇ ਦੇ ਬਠਿੰਡਾ ਕਾਰਪੋਰੇਸ਼ਨ, ਬਲਾਕ ਨਥਾਣਾ ਅਤੇ ਬਲਾਕ ਰਾਮਪੁਰਾ ਦੀਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸਮਾਪਤ ਹੋਈਆਂ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਐਥਲੈਟਿਕਸ, ਸ਼ਾਟ ਪੁੱਟ, ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲਾਕ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਬਲਾਕ ਬਠਿੰਡਾ ਕਾਰਪੋਰੇਸ਼ਨ ਦੇ ਨਤੀਜਿਆਂ ਅਨੁਸਾਰ ਸ਼ਾਟ ਪੁੱਟ ਅੰਡਰ-21 ਤੋਂ 30 ਲੜਕੀਆਂ ਦੇ ਮੁਕਾਬਲੇ ਵਿੱਚ ਦਿਕਸ਼ਦੀਪ ਕੌਰ ਨੇ ਪਹਿਲਾ, ਲਖਵੀਰ ਕੌਰ ਨੇ ਦੂਜਾ ਅਤੇ ਸ਼ੀਤਲ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। 60 ਮੀਟਰ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੁਖਮਨਦੀਪ ਕੌਰ ਨੇ ਪਹਿਲਾ ਅਤੇ ਪ੍ਰੀਆ ਕੁਮਾਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਇੱਕ ਹੋਰ ਵੱਡੀ ਸਫ਼ਲਤਾ; ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

ਇਸੇ ਤਰ੍ਹਾਂ 400 ਮੀਟਰ ਦੌੜ 41-50 ਉਮਰ ਵਰਗ ਵਿੱਚ ਗੁਰਪਿੰਦਰ ਕੌਰ ਨੇ ਪਹਿਲਾ ਅਤੇ ਸੁਮੇਰ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿੱਚ ਭੁਪਿੰਦਰ ਕੌਰ ਨੇ ਪਹਿਲਾ ਅਤੇ ਰਾਜਵਿੰਦਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ 41-50 ਉਮਰ ਵਰਗ ਵਿੱਚ ਅਨੀਤਾ ਪਾਲ ਨੇ ਪਹਿਲਾ ਅਤੇ ਮਮਤਾ ਦੇਵੀ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਜੈ ਸ਼੍ਰੀ ਨੇ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।ਸ਼ਾਟ ਪੁੱਟ 31-40 ਉਮਰ ਵਰਗ ਵਿੱਚ ਰਜਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸ਼ਾਟ ਪੁੱਟ 41-50 ਉਮਰ ਵਰਗ ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਸੁਮਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-21 ਫੁੱਟਬਾਲ ਮੁਕਾਬਲੇ ਵਿੱਚ ਬਠਿੰਡਾ ਏ ਟੀਮ ਨੇ ਪਹਿਲਾ ਅਤੇ ਬਠਿੰਡਾ ਸਟੇਡੀਅਮ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ। ਬਲਾਕ-ਰਾਮਪੁਰਾ ਨੈਸ਼ਨਲ ਸਟਾਈਲ ਕਬੱਡੀ ਫਾਈਨਲ ਮੈਚ ਅੰਡਰ 17 ਪਹਿਲੀ ਪੁਜੀਸ਼ਨ -ਕੋਟੜਾ ਕੋੜਾ, ਦੂਜੀ ਪੁਜੀਸ਼ਨ -ਪਿੰਡ ਬਲਿਆਂਵਾਲੀ ਨੇ ਕੀਤੀ। ਬਲਾਕ ਰਾਮਪੁਰਾ ਵਾਲੀਬਾਲ ਸਮੈਸਿੰਗ ਅੰਡਰ 14 ਲੜਕੇ ਵਿਚ ਬਾਲਿਆਂਵਾਲੀ ਪਿੰਡ ਨੇ ਪਹਿਲਾ ਅਤ ਬਾਲਿਆਂਵਾਲੀ ਕਲੱਬ ਨੇ ਦੂਸਰਾ ਸਥਾਨ ਲਿਆ। ਵਾਲੀਬਾਲ ਅੰਡਰ 17 ਵਿਚ ਮੰਡੀ ਨੇ ਪਹਿਲਾ ਅਤੇ ਢੱਡੇ ਨੇ ਦੂਸਰਾ ਸਥਾਨ ਹਾਸਿਲ ਕੀਤਾ। ਅੰਡਰ 21 ਵਿਚ ਮੰਡੀ ਕਲਾਂ ਨੇ ਪਹਿਲਾ, 21-30 ਉਮਰ ਵਰਗ ਵਿਚ ਮੰਡੀ ਕਲਾਂ ਨੇ ਪਹਿਲਾ ਸਥਾਨ ਲਿਆ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

ਬਲਾਕ ਰਾਮਪੁਰਾ ਫੁਟਬਾਲ ਅੰਡਰ 17 ਲੜਕੇ ਵਿਚ ਡੀ ਐਮ ਸਕੂਲ ਨੇ ਪਹਿਲਾ ਅਤੇ ਮੰਡੀ ਕਲਾਂ ਨੇ ਦੂਸਰਾ ਸਥਾਨ ਲਿਆ।ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਵੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ, ਨਥਾਣਾ ਅਤੇ ਰਾਮਪੁਰਾ ਬਲਾਕਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਗਲੇ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਬਠਿੰਡਾ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

👉ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ...

Guru Kashi University ਵੱਲੋਂ ਆਤਮ-ਹੱਤਿਆ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

Talwandi Sabo News: Guru Kashi University ਦੇ ਰੇਖੀ ਸੈਂਟਰ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ

👉ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ...

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...