👉ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੋਹਾਲੀ, ਲੁਧਿਆਣਾ, ਸੰਗਰੂਰ ਤੇ ਬਠਿੰਡਾ ਦੀਆਂ ਟੀਮਾਂ ਨੇ ਦਰਜ ਕੀਤੀਆਂ ਸ਼ਾਨਦਾਰ ਜਿੱਤਾਂ
Sports News:ਖੇਡ ਵਿਭਾਗ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਹੋਈ ਅਤੇ ਸਿੱਖਿਆ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਰੰਭ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਭਾਗ ਲੈ ਰਹੇ ਹਨ।ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਾਕੀ ਖੇਡ ਦੇ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ ਅਤੇ 61 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਮੁਕਾਬਲਿਆਂ ਦੇ ਪਹਿਲੇ ਦਿਨ ਅੰਡਰ-14 ਲੜਕੀਆਂ ਦੀਆਂ ਟੀਮਾਂ ਵਿਚਕਾਰ ਦਿਲਚਸਪ ਮੈਚ ਦੇਖਣ ਨੂੰ ਮਿਲੇ, ਜਿਨ੍ਹਾਂ ਵਿੱਚ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ 👉PSPCL ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
👉ਮੋਹਾਲੀ ਦੀ ਟੀਮ ਨੇ 8-0 ਨਾਲ ਦਰਜ ਕੀਤੀ ਵੱਡੀ ਜਿੱਤ
ਪਹਿਲੇ ਦਿਨ ਦੇ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਪੂਲ-ਏ ਵਿੱਚ ਗੁਰਦਾਸਪੁਰ ਦੀ ਟੀਮ ਨੇ 2-1 ਨਾਲ ਜਿੱਤ ਦਰਜ ਕੀਤੀ। ਮਲੇਰਕੋਟਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 3-0 ਨਾਲ ਹਰਾਇਆ, ਜਦਕਿ ਤਰਨਤਾਰਨ ਦੀ ਟੀਮ ਨੇ ਮੋਗਾ ਨੂੰ 2-0 ਨਾਲ ਮਾਤ ਦਿੱਤੀ। ਇਸੇ ਤਰ੍ਹਾਂ ਲੁਧਿਆਣਾ ਦੀ ਟੀਮ ਨੇ ਗੁਰਦਾਸਪੁਰ ਨੂੰ 6-0 ਦੇ ਵੱਡੇ ਫ਼ਰਕ ਨਾਲ ਹਰਾ ਕੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪੂਲ-ਬੀ ਦੇ ਮੁਕਾਬਲਿਆਂ ਵਿੱਚ ਫ਼ਿਰੋਜ਼ਪੁਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ 1-0 ਨਾਲ ਹਰਾਇਆ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਨੂੰ 4-0 ਨਾਲ ਮਾਤ ਦਿੱਤੀ। ਮੋਹਾਲੀ ਦੀ ਟੀਮ ਨੇ ਮਾਨਸਾ ਵਿਰੁੱਧ 8-0 ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਮੇਜ਼ਬਾਨ ਬਠਿੰਡਾ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ 5-0 ਨਾਲ ਹਰਾਇਆ। ਦਿਨ ਦੇ ਇੱਕ ਹੋਰ ਮੁਕਾਬਲੇ ਵਿੱਚ ਸੰਗਰੂਰ ਦੀ ਟੀਮ ਨੇ ਪਟਿਆਲਾ ਨੂੰ 8-0 ਨਾਲ ਕਰਾਰੀ ਮਾਤ ਦਿੱਤੀ।
ਇਹ ਵੀ ਪੜ੍ਹੋ 👉ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੱਕ ਨਾਲ ਟਕਰਾਇਆ; ਤਿੰਨ ਦੀ ਮੌ/ਤ ਤੇ ਦੋ ਦਰਜ਼ਨ ਤੋਂ ਵੱਧ ਜਖ਼ਮੀ
👉ਖਿਡਾਰਨਾਂ ਨੇ ਦਿਖਾਇਆ ਖੇਡ ਪ੍ਰਤਿਭਾ ਦਾ ਦਮ
ਮੁਕਾਬਲਿਆਂ ਦੌਰਾਨ ਵੱਖ-ਵੱਖ ਮੈਚਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਬੈਸਟ ਪਲੇਅਰ ਵਜੋਂ ਵੀ ਚੁਣਿਆ ਗਿਆ। ਖੇਡ ਮੈਦਾਨ ਵਿੱਚ ਖਿਡਾਰਨਾਂ ਦਾ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਦੇਖਣਯੋਗ ਸੀ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਨੇ ਖੇਡ ਪ੍ਰੇਮੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਪੈਦਾ ਕੀਤਾ।ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨਾ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉੱਚ ਪੱਧਰ ‘ਤੇ ਖੇਡਣ ਲਈ ਨਵੇਂ ਮੌਕੇ ਵੀ ਪ੍ਰਦਾਨ ਕਰਦੇ ਹਨ।ਇਸ ਮੌਕੇ ਹਾਕੀ ਟੂਰਨਾਮੈਂਟ ਕਨਵੀਟਰ ਸ੍ਰੀ ਗੁਰਵਿੰਦਰ ਸਿੰਘ ਪਟਿਆਲਾ ਅਤੇ ਰਾਜਵੰਤ ਸਿੰਘ ਬਠਿੰਡਾ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













