WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ
ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ।ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵਾਲੇ ਪਾਸੇ ਝਾਕਣ ਲਈ ਸਮਾਂ ਹੀ ਨਹੀਂ ਬਚਦਾ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪੋ-ਆਪਣੇ ਖ਼ੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵੱਲ ਹੁੰਦਾ ਹੈ।

ਬਠਿੰਡਾ ਦਾ ਵਿਰਾਸਤੀ ਮੇਲਾ 9,10,11 ਫ਼ਰਰਵੀ ਨੂੰ, ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਮੇਲਾ

ਖੇਡਾਂ ਦੇ ਖ਼ੇਤਰ ਵਿੱਚ ਮਾਰੇ ਵੱਡੇ ਮਾਅਰਕੇ ਲਈ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਸ ਸਮਾਰੋਹ ਲਈ ਇੱਥੇ ਸਾਰੇ ਖਿਡਾਰੀ ਇਕੱਤਰ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੌਕਾ ਮਿਲਣ `ਤੇ ਉਹ ਆਪਣੀ ਪੂਰੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਕੋਈ ਵੀ ਟੀਚਾ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ, ਜਿਸ ਦੀ ਬਦੌਲਤ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ।ਵਿਰੋਧੀਆਂ ਦੀ ਬੇਤੁਕੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਪੰਜਾਬ ਨੂੰ ਬਚਾਉਣਾ ਚਾਹੁੰਦਾ ਹੈ ਪਰ ਇਹ ਦੱਸੋ ਕਿ ਸੂਬੇ ਨੂੰ ਕਿਸ ਨੇ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ 20 ਮਹੀਨੇ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ ਪਰ ਇਹ ਲੋਕ ਤੇ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਵਿੱਚ ਸ਼ਾਸਨ ਕਰ ਰਹੇ ਹਨ।

ਠੱਗ ਅਮਨ ਸਕੌਡਾ ਦੇ ਮਾਮਲੇ ਵਿੱਚ ਕਈ ਐਸਐਚਓਜ਼ ਬੁਰੇ ਫਸੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਆਗੂ ਹਮੇਸ਼ਾ ਸ਼ੇਖ਼ੀ ਮਾਰਦੇ ਹਨ ਕਿ ਉਹ ‘ਹਾਈ ਕਮਾਂਡ’ ਦੇ ਆਪਣੇ ਅਖੌਤੀ ਆਗੂਆਂ ਦੇ ਕੋਟੇ ਵਿੱਚੋਂ ਹਨ ਪਰ ਅਸਲ ਵਿੱਚ ਉਹ (ਮੁੱਖ ਮੰਤਰੀ) ਪੰਜਾਬੀਆਂ ਦੇ ਕੋਟੇ ਵਿੱਚੋਂ ਸੂਬੇ ਦੇ ਮੁਖੀ ਦੇ ਤੌਰ ਉਤੇ ਚੁਣੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਖ਼ਰਾਬ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਵੀ ਘਟੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ।

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਉਨ੍ਹਾਂ ਕਿਹਾ ਕਿ ਮੰਦੇਭਾਗੀਂ ਪਿਛਲੇ ਮੁੱਖ ਮੰਤਰੀਆਂ ਨੇ ਪੰਜਾਬ ਦੀ ਕਦੇ ਪਰਵਾਹ ਨਹੀਂ ਕੀਤੀ, ਸਗੋਂ ਉਨ੍ਹਾਂ ਆਪਣੇ ਸਿਆਸੀ ਹਿੱਤਾਂ ਨੂੰ ਮੂਹਰੇ ਰੱਖਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਸੂਬੇ ਦੇ ਏਸ਼ਿਆਈ ਖੇਡਾਂ ਵਿੱਚ 32 ਤਮਗਾ ਜੇਤੂਆਂ ਨੂੰ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 50 ਲੱਖ ਰੁਪਏ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 58 ਖਿਡਾਰੀਆਂ ਨੂੰ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8-8 ਲੱਖ ਰੁਪਏ ਦਿੱਤੇ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਮਗਰੋਂ ਹੁਣ ਤੱਕ ਖਿਡਾਰੀਆਂ ਨੂੰ 74.68 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਖਿਡਾਰੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

Related posts

ਟੂਲਿਪ ਖੇਡ ਸਟੇਡੀਅਮ ਵਿਖੇ ਦੂਜਾ ਨਾਈਟ ਕਾਸਕੋ ਕਿ੍ਰਕਟ ਟੂਰਨਾਮੈਂਟ ਕਰਵਾਇਆ

punjabusernewssite

“ਮੇਰਾ ਸ਼ਹਿਰ ਮੇਰੀ ਸਾਂਝ“ ਮੁਹਿੰਮ 1 ਸਤੰਬਰ ਤੋਂ ਹੋਵੇਗੀ ਸ਼ੁਰੂ: ਰੋਹਿਤਾਂਸ ਗਰਗ

punjabusernewssite

ਬਠਿੰਡਾ ਰਨਰਜ਼ ਕਲੱਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 5ਵੀਂ ਸਲਾਨਾ ਹਾਫ਼ ਮੈਰਾਥਨ ਆਯੋਜਿਤ

punjabusernewssite