ਨਸ਼ਾ ਮੁਕਤ ਪੰਜਾਬ ਦੇ ਸੰਕਲਪ ਲਈ ਮੁਕਤਸਰ ਪੁਲਿਸ ਦੇ ਖੇਡ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ

0
44
+1

👉ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਖਿਡਾਰੀ ਬਣਨ ਦੀ ਕੀਤੀ ਅਪੀਲ
👉ਪਿੰਡ ਥਰਾਜਵਾਲਾ ਵਾਲੀਬਾਲ ਟੀਮ ਰਹੀ ਪਹਿਲੇ ਨੰਬਰ ਤੇ ਰਹੀ
Muktsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ ਡਾ.ਅਖਿਲ ਚੌਧਰੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਸ਼ਾਮਿਲ ਹੋਣ ਦਾ ਸੁਨੇਹਾ ਦਿੰਦੇ ਹੋਏ ਪਿੰਡ ਸੰਗੂ ਧੋਣ ਦੇ ਵਿੱਚ ਖੇਡ ਗਰਾਊਂਡ ਵਿੱਚ ਵਾਲੀਬਾਲ ਸ਼ੂਟਿੰਗ(ਕੱਚੀ)ਖੇਡ ਮੁਕਾਬਲੇ ਕਰਵਾਏ ਗਏ।

ਇਹ ਵੀ ਪੜ੍ਹੋ  Delhi ਦੀ ਸੱਤਾ ’ਚ ‘ਔਰਤਾਂ’ ਦੀ ਸਰਦਾਰੀ! CM ਤੋਂ ਬਾਅਦ ਹੁਣ ਨੇਤਾ ਵਿਰੋਧੀ ਧਿਰ ਵੀ ‘ਔਰਤ’ ਬਣੀ

ਇਸ ਮੌਕੇ ਡਾ.ਅਖਿਲ ਚੌਧਰੀ ਵਿੱਚ ਸ਼੍ਰੀ ਮਨਮੀਤ ਸਿੰਘ ਢਿੱਲੋ ਐਸਪੀ(ਡੀ), ਮਨਵਿੰਦਰ ਬੀਰ ਸਿੰਘ ਐਸ.ਪੀ.(ਪੀ.ਬੀ.ਆਈ), ਕਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ ਗਿੱਦੜਬਾਹਾ, ਅਮਨਦੀਪ ਸਿੰਘ ਡੀ.ਐਸ.ਪੀ (ਐਚ), ਨਵੀਨ ਕੁਮਾਰ ਡੀ.ਐਸ.ਪੀ, ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸੁਖਜੀਤ ਸਿੰਘ ਡੀ.ਐਸ.ਪੀ, ਰਮਨਦੀਪ ਸਿੰਘ ਗਿੱਲ ਡੀ.ਐਸ.ਪੀ, ਇੰਸਪੈਕਟਰ ਗੁਰਵਿੰਦਰ ਸਿੰਘ, ਇੰਸਪੈਕਟਰ ਮਲਕੀਤ ਸਿੰਘ ਹਾਜਰ ਸਨ। ਇਸ ਮੌਕੇ ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਾਲੀਬਾਲ ਟੂਰਨਾਮੈਂਟ ਦੌਰਾਨ 96 ਲੜਕਿਆਂ ਦੀਆਂ ਟੀਮਾਂ ਅਤੇ ਚਾਰ ਲੜਕੀਆਂ ਦੀਆਂ ਟੀਮਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਜਿਸ ਦੀ ਕੁੱਲ 830 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ ਮਾਸੂਮ ਬੱਚੀ ਸਹਿਤ ਪ੍ਰਵਾਰ ਦੇ ਪੰਜ ਜੀਆਂ ਦੀ ਹੋਈ ਮੌ+ਤ

ਉਹਨਾਂ ਦੱਸਿਆ ਕਿ ਟੀਮਾਂ ਵੱਲੋਂ ਰਜਿਸਟਰੇਸ਼ਨ ਦੀ ਕੋਈ ਵੀ ਫੀਸ ਨਹੀਂ ਰੱਖੀ ਗਈ ਸੀ। ਭਾਗ ਲੈਣ ਵਾਲੀ ਹਰ ਟੀਮ ਦੇ ਮੈਂਬਰ ਨੂੰ ਸਨਮਾਨਿਤ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਪਿੰਡ ਥਰਾਜਵਾਲਾ ਅਤੇ ਚੱਕ ਗਿਲਜੇਵਾਲਾ ਫਾਈਨਲ ਮੈਚ ਖੇਡਿਆ ਗਿਆ ਜਿਸ ਵਿੱਚ ਪਿੰਡ ਥਰਾਜਵਾਲਾ ਦੀ ਟੀਮ ਇੱਕ ਨੰਬਰ ਤੇ ਜੇਤੂ ਰਹੀ ਦੂਜੇ ਨੰਬਰ ਤੇ ਪਿੰਡ ਚੱਕ ਗਿਲਜੇਵਾਲਾ ਦੀ ਟੀਮ ਰਹੀ ਅਤੇ ਤੀਜੇ ਨੰਬਰ ਤੇ ਪੰਜਾਬ ਪੁਲਿਸ ਦੀ ਟੀਮ ਰਹੀ। ਇਸ ਇਲਾਵਾ ਦਰਸ਼ਕਾਂ ਦੇ ਮਨੋਰੰਜਨ ਕਰਨ ਲਈ ਪੰਜਾਬ ਦੇ ਮਸ਼ਹੂਰ ਕਲਾਕਾਰ ਗਾਇਕ ਸਿੱਪੀ ਗਿੱਲ, ਅਤੇ ਗਗਨ ਕੋਕਰੀ ਵੱਲੋਂ ਖੁੱਲਾ ਅਖਾੜਾ ਲਗਾਇਆ ਗਿਆ।ਉਹਨਾਂ ਕਿਹਾ ਕਿ ਪੁਲਿਸ ਹਮੇਸ਼ਾ ਤੁਹਾਡੀ ਸੁਰੱਖਿਆ ਲਈ ਹਾਜ਼ਰ ਹੈ ਜੇ ਤੁਹਾਡੇ ਨਜਦੀਕ ਕੋਈ ਨਸ਼ੇ ਵੇਚਦਾ ਹੈ ਤਾਂ ਇਸਦੀ ਜਾਣਕਾਰੀ ਤੁਸੀਂ ਸਾਡੇ ਪੁਲਿਸ ਹੈਲਪਲਾਈਨ ਨੰਬਰ 80549-42100 ਸਾਂਝੀ ਕਰ ਸਕਦੇ ਹੋ। ਜਾਣਕਾਰੀ ਦੇਣ ਵਾਲ ਦਾ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here