Amritsar News : ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਗ ਪਾਏ ਜਾਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਵੱਲੋਂ ਕੌਮ ਦੇ ਨਾਮ ਖ਼ਾਸ ਸੰਦੇਸ਼ ਵੀ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉 ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ
ਨਾਲ ਹੀ, 1984 ਦੇ ਫੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਇਹ ਦਰਸ਼ਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਅਸਥਾਨ ‘ਤੇ ਹੋਣਗੇ। ਸਮਾਗਮ ਦੌਰਾਨ ਦੇਸ਼ ਅਤੇ ਕੌਮ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਜੂਨ ਨੂੰ ਵੱਡੀ ਗਿਣਤੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਪੂਰੀ ਸ਼ਾਂਤੀ ਅਤੇ ਸਤਿਕਾਰ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





