ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Date:

spot_img

👉ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦੂਜੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ
Amritsar News:ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ  ਛੱਪੜ ‘ਚ ਡੁੱਬਣ ਕਾਰਨ ਭੂਆ-ਭਤੀਜ਼ੇ ਦੀ ਮੌ/ਤ, ਪੁੱਤਰ ਦੀ ਹਾਲਾਤ ਗੰਭੀਰ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਕੇ ਬਾਣੀ ਬਾਣੇ ਦੀ ਧਾਰਨੀ ਹੋਣ ਲਈ ਪੇ੍ਰਰਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ,ਬਿਕਰਮਜੀਤ ਸਿੰਘ ਝੰਗੀ,ਗੁਰਵਿੰਦਰ ਸਿੰਘ ਦੇਵੀਦਾਸਪੁਰ,ਜਸਬੀਰ ਸਿੰਘ,ਯੁਵਰਾਜ ਸਿੰਘ, ਮੀਤ ਮੈਨੇਜਰ ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...