ਭਖਿਆ ਸ੍ਰੀ ਬੰਗਲਾ ਸਾਹਿਬ ਦਾ ਵਿਵਾਦ, ‘ਆਪ’ ਨੇ ਭਾਜਪਾ ’ਤੇ ਚੁੱਕੇ ਸਵਾਲ, “84 ਦੇ ਦੌਰ ਨੂੰ ਦੁਹਰਾਉਣਾ ਚਾਹੁੰਦੀ ਹੈ BJP”

Date:

spot_img

ਨਿਊਜ਼ ਡੈਸਕ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਦਰਅਸਲ, ਸ਼ਨੀਵਾਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ‘ਆਪ’ ਆਗੂਆਂ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮ ਜੁੱਤੀਆਂ ਪਾ ਕੇ ਅਤੇ ਸਿਰ ਢੱਕੇ ਬਿਨਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖ਼ਲ ਹੋਏ। ਇਸ ਤੋਂ ਇਲਾਵਾ, ਗੁਰਦੁਆਰਾ ਪਰਿਸਰ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਖੱਜਲ-ਖੁਆਰ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੰਗ ਕੀਤੀ ਹੈ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ 👉 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ, ਸਰਟੀਫਿਕੇਟ ਤੇ ਹੋਰ ਸਰਕਾਰੀ ਕੰਮ ਠੱਪ, ਲੋਕ ਹੋ ਰਹੇ ਪਰੇਸ਼ਾਨ

ਪ੍ਰੈੱਸ ਕਾਨਫਰੰਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਟਨਾ ਦੀ ਤੁਲਨਾ 1984 ਦੇ ਦਰਦਨਾਕ ਦੌਰ ਨਾਲ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਦੀ ਕਾਰਵਾਈ ਨੇ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਤਾਜ਼ਾ ਕਰ ਦਿੱਤੇ ਹਨ। ਧਾਲੀਵਾਲ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਭਾਜਪਾ 1984 ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਦੀ ਆਲੋਚਨਾ ਕਰਦੀ ਹੈ, ਜਦਕਿ ਦੂਜੇ ਪਾਸੇ ਸ੍ਰੀ ਬੰਗਲਾ ਸਾਹਿਬ ਦੀ ਘਟਨਾ ਨੇ ਉਸ ਦੀ ਆਪਣੀ ਪਹੁੰਚ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ‘ਆਪ’ ਆਗੂਆਂ ਨੇ ਇਸ ਪੂਰੇ ਮਾਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੇ ਦੋਸ਼ਾਂ ’ਤੇ ਕੋਈ ਸਖ਼ਤ ਕਾਰਵਾਈ ਹੋਵੇਗੀ ਜਾਂ ਇਹ ਵਿਵਾਦ ਸਿਆਸੀ ਬਿਆਨਬਾਜ਼ੀ ਤੱਕ ਹੀ ਸੀਮਤ ਰਹੇਗਾ?
Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related