👉ਪੰਜਾਬ ਲੋਕ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਦਾ ਆਯੋਜਨ
Chandigarh News: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੁਨੀਆ ਦੇ ਮਹਾਨ ਅਧਿਆਤਮਕ ਅਤੇ ਸਮਾਜਿਕ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਦੱਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਦੀਆਂ ਪੁਰਾਣੇ ਅੰਧਵਿਸ਼ਵਾਸਾਂ, ਕਰਮਕਾਂਡਾਂ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਚੁਣੌਤੀ ਦਿੱਤੀ ਅਤੇ ਸਮੁੱਚੀ ਮਨੁੱਖਤਾ ਨੂੰ ਸੱਚ, ਬਰਾਬਰੀ, ਦਇਆ ਅਤੇ ਸਰਬ-ਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਦਿੱਤਾ।ਰਾਜਪਾਲ ਸ੍ਰੀ ਕਟਾਰੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਲੋਕ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਜੀ ਦੇ ਜਥੇ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ, ਜਿਸ ਨਾਲ ਸਮੁੱਚਾ ਮਾਹੌਲ ਅਧਿਆਤਮਕ ਸ਼ਰਧਾ ਅਤੇ ਭਗਤੀ-ਭਾਵਨਾ ਨਾਲ ਭਰ ਗਿਆ।
ਇਹ ਵੀ ਪੜ੍ਹੋ 👉Vedanta Power ਵੱਲੋਂ ਭਾਈਚਾਰਕ ਪਹਿਲਕਦਮੀਆਂ ਰਾਹੀਂ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ
ਇਸ ਮੌਕੇ ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੰਧੂ ਵੱਲੋਂ ਤਿਆਰ ਕੀਤੀ ਪੁਸਤਕ “Sacred Land of Ik Onkar Sultanpur Lodhi: Divine Visuals of Historic Gurdwara Ber Sahib” ਵੀ ਰਿਲੀਜ਼ ਕੀਤੀ। ਇਹ ਪੁਸਤਕ ਸੁਲਤਾਨਪੁਰ ਲੋਧੀ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਇਤਿਹਾਸਕ, ਸੱਭਿਆਚਾਰਕ ਅਤੇ ਅਧਿਆਤਮਕ ਮਹੱਤਤਾ ਨੂੰ ਉਜਾਗਰ ਕਰਦੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 14 ਮਹੱਤਵਪੂਰਨ ਵਰ੍ਹੇ ਬਿਤਾਏ।ਸੁਲਤਾਨਪੁਰ ਲੋਧੀ ਦੀ ਅਧਿਆਤਮਕ ਮਹੱਤਤਾ ਦਾ ਜ਼ਿਕਰ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਵਿੱਚ ਇਸ ਪਵਿੱਤਰ ਨਗਰੀ ਦਾ ਵਿਸ਼ੇਸ਼ ਸਥਾਨ ਹੈ। ਇੱਥੇ ਹੀ ਪਵਿੱਤਰ ਵੇਈਂ ਦੇ ਕੰਢੇ ਗੁਰੂ ਸਾਹਿਬ ਨੂੰ ਮਹਾਨ ਅਧਿਆਤਮਕ ਅਨੁਭੂਤੀ ਹੋਈ ਸੀ। ਉਨ੍ਹਾਂ ਦੇ ਇਲਾਹੀ ਸੰਦੇਸ਼ ‘ਇਕ ਓਅੰਕਾਰ’ ਨੇ ਅਜਿਹੇ ਅਧਿਆਤਮਕ ਫਲਸਫ਼ੇ ਦੀ ਨੀਂਹ ਰੱਖੀ, ਜੋ ਪਰਮਾਤਮਾ ਦੀ ਏਕਤਾ ਅਤੇ ਸਮੁੱਚੀ ਮਨੁੱਖਤਾ ਦੀ ਬਰਾਬਰੀ ਦੇ ਸਿਧਾਂਤ ‘ਤੇ ਆਧਾਰਿਤ ਹੈ ਅਤੇ ਜਾਤ, ਧਰਮ ਤੇ ਮਜ਼ਹਬ ਦੇ ਵਖਰੇਵਿਆਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦਾ ਹੈ।
ਇਹ ਵੀ ਪੜ੍ਹੋ 👉ਵਿਧਾਨ ਸਭਾ ਚੋਣਾਂ-2027: ਬਠਿੰਡਾ ਵਿਖੇ 1200 ਮਸ਼ੀਨਾਂ ਦੀ ਜ਼ਿਲ੍ਹਾ ਚੋਣ ਅਫਸਰ ਨੇ ਕੀਤੀ ਫਸਟ ਲੈਵਲ ਚੈਕਿੰਗ
ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਨੂੰ ਅੰਧਵਿਸ਼ਵਾਸਾਂ, ਨਿਰਾਰਥਕ ਕਰਮਕਾਂਡਾਂ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਸੱਚਾ-ਸੁੱਚਾ ਜੀਵਨ ਜਿਊਣ, ਤਰਕਸ਼ੀਲ ਸੋਚ ਅਪਣਾਉਣ, ਇਮਾਨਦਾਰੀ ਨਾਲ ਕਿਰਤ ਕਰਨ ਅਤੇ ਪਰਮਾਤਮਾ ਦੀ ਸੱਚੇ ਮਨ ਨਾਲ ਭਗਤੀ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ ਜੀਵਨ ਪੰਜ ਸਦੀਆਂ ਬਾਅਦ ਵੀ ਸਮੁੱਚੀ ਮਨੁੱਖਤਾ ਦਾ ਮਾਰਗ ਰੁਸ਼ਨਾਉਂਦੇ ਹਨ।ਸ੍ਰੀ ਕਟਾਰੀਆ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ‘ਸਰਬੱਤ ਦਾ ਭਲਾ’ ਨੂੰ ਸਮੂਹਿਕ ਭਲਾਈ, ਦਇਆ ਅਤੇ ਭਾਈਚਾਰੇ ‘ਤੇ ਆਧਾਰਿਤ ਇੱਕ ਸਰਵਵਿਆਪੀ ਅਧਿਆਤਮਕ ਫਲਸਫ਼ਾ ਦੱਸਦਿਆਂ ਕਿਹਾ ਕਿ ਇਹ ਸੰਦੇਸ਼ ਹਰ ਵਿਅਕਤੀ ਨੂੰ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਹੋਣ ਦੀ ਪ੍ਰੇਰਨਾ ਦਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













