SAS Nagar News : ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

Date:

spot_img

SAS Nagara News : ਮੁਹਾਲੀ ਦੇ ਸੋਹਾਣਾ ਇਲਾਕੇ ਤੋਂ ਇੱਕ ਦੁਖਦਾਈ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਮਨਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵਿੱਚ ਗਹਿਰਾ ਰੋਸ ਵੇਖਣ ਨੂੰ ਮਿਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ, ਮਾਤਾ ਗੁਜਰੀ ਦੇਵੀ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਸਵੇਰੇ ਸਮੇਂ ਸ੍ਰੀ ਗੁਟਕਾ ਸਾਹਿਬ ਦੇ ਅੰਗ ਬਿਖਰੇ ਹੋਏ ਹਾਲਤ ਵਿੱਚ ਵੇਖੇ ਗਏ।

ਇਹ ਵੀ ਪੜ੍ਹੋ 👉 ਵਰਦੀ ਦੀ ਆੜ ‘ਚ ‘ਗੁੰਡਾਗਰਦੀ’ ਕਰਨ ਵਾਲਾ SHO ਬੁਰਾ ਫ਼ਸਿਆ, ਹੋਇਆ ਪਰਚਾ ਦਰਜ਼, ਜਾਣੋ ਮਾਮਲਾ

ਇਹ ਦ੍ਰਿਸ਼ ਦੇਖ ਕੇ ਤੁਰੰਤ ਗੁਰਦੁਆਰਾ ਪ੍ਰਬੰਧਕਾਂ ਅਤੇ ਸਥਾਨਕ ਸੰਗਤ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਇਹ ਖ਼ਬਰ ਤੇਜ਼ੀ ਨਾਲ ਇਲਾਕੇ ਵਿੱਚ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੌਕੇ ’ਤੇ ਇਕੱਠੀ ਹੋਣੀ ਸ਼ੁਰੂ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਕਿਸੇ ਸ਼ਰਾਰਤੀ ਤੱਤ ਵੱਲੋਂ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਕੀਤੀ ਗਈ ਹੋ ਸਕਦੀ ਹੈ, ਜਿਸਦਾ ਮਕਸਦ ਮਾਹੌਲ ਨੂੰ ਖਰਾਬ ਕਰਨਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਇਸ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ 👉 Punjab ‘ਚ DCs ਤੇ SSPs ਦੇ ਹੋਏ ਤਬਾਦਲੇ, ਦੇਖੋ ਲਿਸਟ..

ਉਧਰ, ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਸਿਟੀ-2 ਵੱਲੋਂ ਸੰਗਤ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੁਲਿਸ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਪੱਖ ਤੋਂ ਜਾਂਚ ਜਾਰੀ ਹੈ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਤੱਕ ਜਲਦੀ ਪਹੁੰਚਿਆ ਜਾ ਸਕੇ। ਫਿਲਹਾਲ, ਇਲਾਕੇ ਵਿੱਚ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸ਼ਾਂਤੀ ਅਤੇ ਸਾਂਝ ਬਣਾਈ ਰੱਖਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਦੇ NSS ਵਿਭਾਗ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Bathinda News: DAV College Bathinda ਦੇ NSS ਵਿਭਾਗ ਨੇ...

ਗਿਆਨੀ ਜੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਦੇ ਵਿਦਿਆਰਥੀਆਂ ਨੇ ਵੱਕਾਰੀ ‘ਵਿਜੇ ਅਵਾਰਡ 2026’ ਜਿੱਤਿਆ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ...