Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਤਹਿਤ ਸ੍ਰੀ ਅਸ਼ੋਕ ਮੀਨਾ,ਐਸ.ਪੀ. (ਡੀ) ਦੀ ਅਗਵਾਈ ਹੇਠ ਅਤੇ ਇੰਸਪੈਕਟਰ ਦੀਪਿਕਾ ਰਾਣੀ, ਮੁੱਖ ਅਫ਼ਸਰ ਥਾਣਾ ਲੰਬੀ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ ਹੈ।ਪੁਲਿਸ ਪਾਰਟੀ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ 👉ਟਾਈਗਰ ਸ਼ਰਾਫ ‘ਤੇ ਹਮਲੇ ਕਰਨ ਵਾਲੇ ਹਮਲਾਵਰਾਂ ਦੀ ਪਹਿਲੀ ਫੋਟੋ ਆਈ ਸਾਹਮਣੇ,, ਪੁਲਿਸ ਨੂੰ ਮਿਲੇ ਅਹਿਮ ਸੁਰਾਗ
ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਕਿਲਿਆਂਵਾਲੀ ਤੋਂ ਬਦੂਰ ਭਾਟੀ ਕਲੋਨੀ, ਮੰਡੀ ਕਿਲਿਆਂਵਾਲੀ ਵੱਲ ਪੁੱਜੀ ਤਾਂ ਸੜਕ ਦੇ ਖੱਬੇ ਪਾਸੇ ਜਾਂਦੇ ਕੱਚੇ ਰਸਤੇ ’ਤੇ ਕਿੱਕਰ ਦੇ ਰੁੱਖ ਹੇਠਾਂ ਦੋ ਨੌਜਵਾਨ ਦਿਖਾਈ ਦਿੱਤੇ।ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਦੱਸਿਆ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ੀ ਲੈਣ ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਸਬੰਧੀ ਮੁਕੱਦਮਾ ਨੰਬਰ 372 ਮਿਤੀ 18.10.2026, ਅਧੀਨ ਧਾਰਾ 21(ਬੀ), 61 ਅਤੇ 85 ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਕਿਲਿਆਂਵਾਲੀ ਵਿਖੇ ਦਰਜ ਕੀਤਾ ਗਿਆ ਹੈ।ਪੁਲਿਸ ਵੱਲੋਂ ਦੋਵਾਂ ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉ਆਪਸੀ ਰੰਜਿਸ਼ ਕਾਰਨ ਨੌਜਵਾਨ ਦਾ ਕ+ਤ+ਲ
ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ।ਇਸ ਮੌਕੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਹੋਣ ’ਤੇ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



