Muktsar News: ਡਾ. ਅਖਿਲ ਚੌਧਰੀ ,ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਜਿਲ੍ਹਾ ਪੁਲਿਸ ਵੱਲੋਂ ਹਿੰਸਕ ਘਟਨਾਵਾਂ ਅਤੇ ਅਣਕਾਬੂ ਤੱਤਾਂ ਖ਼ਿਲਾਫ਼ ਲਗਾਤਾਰ ਕੜੀ ਕਾਰਵਾਈ ਜਾਰੀ ਹੈ। ਇਸ ਦੇ ਚਲਦਿਆਂ ਐਸ.ਪੀ(ਡੀ) ਅਤੇ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮਾਰਪਿੱਟ ਅਤੇ ਹਥਿਆਰ ਲਹਿਰਾ ਕੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ
ਮਦਈ ਇਕਬਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਗਲੀ ਨੰਬਰ 2, ਮਿਡਵੇ ਕਲੋਨੀ, ਸ੍ਰੀ ਮੁਕਤਸਰ ਸਾਹਿਬ (ਉਮਰ ਕਰੀਬ 55 ਸਾਲ) ਦੇ ਬਿਆਨ ’ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 171 ਮਿਤੀ 04/10/2025 ਅਧੀਨ ਧਾਰਾ 115(2), 191(3) BNS ਅਤੇ 25/27 ਅਸਲਾ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਕੀਤਾ ਗਿਆ।ਮੁਕੱਦਮੇ ਦੀ ਜਾਂਚ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਤੋਂ ਦੋ ਨਜਾਇਜ਼ 315 ਬੋਰ ਦੇ ਕੱਟੇ ਅਤੇ ਇੱਕ ਜਿੰਦਾ ਰੋਂਦ ਬਰਾਮਦ ਕੀਤਾ ਗਿਆ।ਥਾਣਾ ਸਦਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਿੱਚ ਹੋਰ ਕਿਸੇ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਸਾਥੀ ਹੀ ਨਿਕਲਿਆ ਸੁਖਵਿੰਦਰ ਸਿੰਘ ਕਲਕੱਤਾ ਦਾ ਕਾ+ਤ+ਲ, ਇਹ ਸੀ ਕ+ਤ+ਲ ਦੀ ਵਜ੍ਹਾ!
ਪੁਲਿਸ ਵੱਲੋਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਨੇ ਕਿਹਾ ਕਿ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਕਿਸੇ ਨੂੰ ਵੀ ਨਜਾਇਜ਼ ਹਥਿਆਰ ਰੱਖਣ ਜਾਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੀ ਹਿੰਸਕ ਘਟਨਾਵਾਂ ਜਾਂ ਗੁੰਡਾਗਰਦੀ ਕਰਨ ਵਾਲੇ ਹਰ ਵਿਅਕਤੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਸੁਰੱਖਿਆ ਨੂੰ ਹਰ ਕੀਮਤ ’ਤੇ ਯਕੀਨੀ ਬਣਾਇਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









