spot_img

Sri Muktsar Sahib Police ਵੱਲੋਂ ਵਾਰਦਾਤ ਦੀ ਤਾਕ ਵਿੱਚ ਘੁੰਮ ਰਹੇ 3 ਨੌਜਵਾਨ 32 ਬੋਰ ਪਿਸਟਲ ਸਮੇਤ ਕਾਬੂ

Date:

spot_img

Sri Muktsar Sahib: Sri Muktsar Sahib Police ਵੱਲੋਂ ਐੱਸ.ਐੱਸ.ਪੀ. ਸ੍ਰੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਐੱਸ.ਪੀ. (ਡੀ) ਸ੍ਰੀ ਅਸ਼ੋਕ ਮੀਨਾ, , ਡੀ.ਐੱਸ.ਪੀ. ਸ੍ਰੀ ਬਚਨ ਸਿੰਘ ਅਤੇ ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਦੀ ਨਿਗਰਾਨੀ ਹੇਠ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਵਾਰਦਾਤ ਦੀ ਤਾਕ ਵਿੱਚ ਮੋਟਰਸਾਈਕਲ ’ਤੇ ਘੁੰਮ ਰਹੇ 03 ਵਿਅਕਤੀਆਂ ਨੂੰ ਇੱਕ ਦੇਸੀ 32 ਬੋਰ ਪਿਸਟਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਕੱਚਾ ਉਦੇਕਰਨ ਰੋਡ, ਭੁੱਲਰ ਕਾਲੋਨੀ, ਜੋਧੂ ਕਾਲੋਨੀ ਆਦਿ ਇਲਾਕਿਆਂ ਵਿੱਚ ਗਸ਼ਤ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ 👉ਚਾਵਲਾ ਬਲਾਤਕਾਰ ਕਾਂਡ; ਆਮ ਆਦਮੀ ਪਾਰਟੀ ਨੇ ਵਲਟੋਹਾ ਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕੀਤੀ ਜਾਰੀ !

ਇਸ ਦੌਰਾਨ ਜਦੋਂ ਪੁਲਿਸ ਪਾਰਟੀ ਸੂਆ ਨੇੜੇ ਪੁੱਜੀ ਤਾਂ ਸੂਆ ਵੱਲੋਂ ਇੱਕ ਨੀਲੇ ਰੰਗ ਦਾ ਮੋਟਰਸਾਈਕਲ ਨੰਬਰ RJ07-5-6311 (ਪਲਸਰ) ’ਤੇ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਾਮ ਅਤੇ ਪਤੇ ਪੁੱਛੇ ਗਏ। ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਮੁਨੀਸ਼ ਸਰਵੱਟਾ ਵਿਚਕਾਰ ਬੈਠੇ ਨੌਜਵਾਨ ਨੇ ਆਪਣਾ ਨਾਮ ਚੇਤਨ ਕੁਮਾਰ ਉਰਫ਼ ਰਾਹੁਲ ਜਦਕਿ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸਿਵਮ ਕੁਮਾਰ ਉਰਫ਼ ਛਿੱਬੂ ਦੱਸਿਆ।ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇੱਕ ਦੇਸੀ 32 ਬੋਰ ਪਿਸਟਲ ਬਰਾਮਦ ਹੋਇਆ।ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਬਰਾਮਦ ਕੀਤਾ ਗਿਆ ਹਥਿਆਰ ਉਨ੍ਹਾਂ ਨੇ ਕਿੱਥੋਂ ਪ੍ਰਾਪਤ ਕੀਤਾ ਅਤੇ ਇਸ ਦੀ ਵਰਤੋਂ ਕਿਸ ਵਾਰਦਾਤ ਲਈ ਕੀਤੀ ਜਾਣੀ ਸੀ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...