ਇਸ ਤੋਂ ਪਹਿਲਾਂ, 24 ਘੰਟਿਆਂ ਦੇ ਅੰਦਰ 02 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ
Muktsar News:ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਜਿੰਦਰ ਕੁਮਾਰ ਉਰਫ ਰਾਹੁਲ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ 2 ਵਿਅਕਤੀਆਂ ਨੂੰ 24 ਘੰਟਿਆ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਸੀ। ਜਿਸ ਤੇ ਪੁਲਿਸ ਵੱਲੋਂ ਤੀਜੇ ਮੁੱਖ ਦੋਸ਼ੀ ਅਨਮੋਲ ਸਿੰਘ ਉਰਫ ਮੋਹਲੀ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਜਿਸਤੇ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਸਿਟੀ ਸ.ਮ.ਸ ਵੱੱਲੋਂ ਮਿਤੀ 12.03.2025 ਨੂੰ ਦੋਸ਼ੀਆਨ ਭਿੰਦਰ ਸਿੰਘ ਉਰਫ ਭਿੰਦਰੀ ਅਤੇ ਮੇਜਰ ਸਿੰਘ ਨੂੰ ਗ੍ਰਿਫਤਾਰ ਕਰਕੇ ਮਿਤੀ 13.02.2025 ਨੂੰ ਪੇਸ਼ ਅਦਾਲਤ ਕਰਕੇ 04 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ । ਜਿਹਨਾਂ ਤੋਂ ਪੁੱਛ ਗਿੱਛ ਕੀਤੀ ਗਈ । ਮਿਤੀ 14.03.2025 ਨੂੰ ਦੋਸ਼ੀ ਅਨਮੋਲ ਸਿੰਘ ਉਰਫ ਮੋਹਲੀ ਨੂੰ ਦੌਰਾਨੇ ਤਫਤੀਸ਼ ਗ੍ਰਿਫਤਾਰ ਕੀਤਾ ਗਿਆ ।ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ । ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ ।ਅਗਲੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਰਜਿੰਦਰ ਕੁਮਾਰ ਦਾ ਕਤਲ ਕਰਨ ਵਾਲੇ ਇੱਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ"