spot_img
spot_img

Sri Muktsar Sahib Police ਦੀ ਸੀਆਈਏ ਸਟਾਫ ਵੱਲੋਂ 5 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਦੋਸ਼ੀ ਕਾਬੂ

Date:

spot_img

👉ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਲਗਾਤਾਰ ਕਾਰਵਾਈ ਜਾਰੀ
Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ, ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ.ਅਤੇ ਸ੍ਰੀ ਰਸ਼ਪਾਲ ਸਿੰਘ, ਡੀ.ਐਸ.ਪੀ. ਨੇ ਦੱਸਿਆ ਕਿ ਉਨ੍ਹਾਂ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 5 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ

ਇਹ ਵੀ ਪੜ੍ਹੋ  CM Bhagwant Singh Mann ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

ਪੁਲਿਸ ਨੂੰ ਪ੍ਰਾਪਤ ਹੋਈ ਗੁਪਤ ਸੂਚਨਾ ਦੇ ਆਧਾਰ ‘ਤੇ ਮੁਕੱਦਮਾ ਨੰਬਰ 198 ਮਿਤੀ 24.07.2026 ਅਧੀਨ ਧਾਰਾ 303(2) ਬੀ.ਐਨ.ਐਸ. ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ। ਕਾਰਵਾਈ ਦੌਰਾਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ:ਅਮਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੀਸੀਆਣਾ, ਜ਼ਿਲ੍ਹਾ ਬਠਿੰਡਾ।ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਦਨ ਲਾਲ ਮਾਰਕੀਟ, ਪਿੰਡ ਮੱਲਣ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ।ਗ੍ਰਿਫ਼ਤਾਰੀ ਸਮੇਂ ਦੋਸ਼ੀਆਂ ਦੇ ਕਬਜ਼ੇ ਵਿਚੋਂ 1 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਹੋਰ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਵੱਲੋਂ ਕੁੱਲ 5 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਇੱਕ ਥਾਂ ਇਕੱਠੇ ਕਰਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵੇਚ ਦਿੰਦੇ ਸਨ।ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਪੁਲਿਸ ਨੂੰ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ, ਵਾਹਨ ਚੋਰੀ, ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਪੂਰੀ ਸਖ਼ਤੀ ਨਾਲ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਸਰਵੋੱਚ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

पंजाब सरकार युवाओं के साथ कर रही है धोखा : मुख्यमंत्री नायब सिंह सैनी

👉एक्साइज इंस्पेक्टर के परीक्षा परिणाम और फार्मेसी के पेपर...