Sri Muktsar Sahib News: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ।ਇਹ ਸਰਚ ਅਭਿਆਨ ਜੇਲ੍ਹ ਸੁਪਰਡੈਂਟ ਸ਼੍ਰੀ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਸ਼੍ਰੀ ਪੁਨੀਤ ਗਰਗ ਅਤੇ ਡੀ.ਐਸ.ਪੀ. (ਡੀ) ਸ਼੍ਰੀ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਕਾਰਵਾਈ ਵਿੱਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ‘ਤੇ ਕੜੀ ਨਿਗਰਾਨੀ ਰੱਖੀ ਗਈ।
ਇਹ ਵੀ ਪੜ੍ਹੋ CM Bhagwant Mann ਵੱਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਉਣ ਦਾ ਐਲਾਨ
ਸਰਚ ਦੌਰਾਨ ਕੀਤੀਆਂ ਗਈਆਂ ਕਾਰਵਾਈਆਂ
ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ।
ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ।
ਬਾਥਰੂਮਾਂ, ਸਟੋਰ ਰੂਮਾਂ, ਕੰਧਾਂ ਦੇ ਕੋਨਿਆਂ, ਛੱਤਾਂ ਅਤੇ ਹੋਰ ਸੰਭਾਵਿਤ ਓਹਲੇ ਸਥਾਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ।
ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਆਵਾਜਾਈ ਮਾਰਗਾਂ ‘ਤੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ।
ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵਿਤ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਜਿੱਥੇ ਲੋੜ ਮਹਿਸੂਸ ਹੋਈ, ਉੱਥੇ ਹੋਰ ਸੁਧਾਰਾਤਮਕ ਕਦਮ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ।
ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਵੱਲੋਂ ਬਾਹਰੀ ਸੰਪਰਕ ਬਣਾਉਣ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥਾਂ ਜਾਂ ਹੋਰ ਗੈਰ-ਕਾਨੂੰਨੀ ਸਮੱਗਰੀ ਦੀ ਤਸਕਰੀ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ Big News; CM Bhagwant Mann ਨੇ AAP ਵਿਧਾਇਕਾਂ ਦੀ ਸੱਦੀ ਮੀਟਿੰਗ,ਕੇਜ਼ਰੀਵਾਲ ਵੀ ਹੋਣਗੇ ਸ਼ਾਮਲ
ਹਰ ਸਰਚ ਤੋਂ ਬਾਅਦ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ ਮੁਹਿੰਮ ਤਹਿਤ ਅਚਨਚੇਤ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਿਆਂ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਅਪਰਾਧਿਕ ਸਰਗਰਮੀਆਂ ਖ਼ਿਲਾਫ਼ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਕਾਰਵਾਈ ਜਾਰੀ ਰਹੇਗੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ “ਜਨਤਕ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”ਅੰਤ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



