ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ

0
51
+1

👉ਐਸ.ਐਸ.ਪੀ ਨੇ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਲਈ ਕਾਮਨਾ ਕੀਤੀ
Muktsar News:ਸ੍ਰੀ ਮੁਕਤਸਰ ਸਾਹਿਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਏ.ਐਸ.ਆਈ ਸਤਵੰਤ ਸਿੰਘ, ਏ.ਐਸ.ਆਈ ਬਲਕਰਨ ਸਿੰਘ, ਏ.ਐਸ.ਆਈ ਜਸਵਿੰਦਰ ਸਿੰਘ ਜੋ ਕਿ ਆਪਣੀ ਸਰਵਿਸ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋ ਗਏ । ਇਸ ਮੌਕੇ ਐਸ.ਐਸ.ਪੀ ਡਾ ਅਖਿਲ ਚੌਧਰੀ ਵੱਲੋਂ ਸੇਵਾ ਮੁਕਤ ਹੋਏ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦੇ ਕੇ ਵਧਾਈ ਦਿੱਤੀ ਗਈ ਅਤੇ ਉਨਾਂ ਦੇ ਅੱਗੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।ਇਹ ਪਾਰਟੀ ਕਾਨਫਰੰਸ ਹਾਲ ਐਸ.ਐਸ.ਪੀ ਦਫਤਰ ਵਿਖੇ ਕੀਤੀ ਗਈ। ਇਸ ਮੌਕੇ ਮਨਮੀਤ ਸਿੰਘ ਢਿੱਲੋ ਐਸ.ਪੀ(ਡੀ), ਕਮਲਪ੍ਰੀਤ ਸਿੰਘ ਚਾਹਲ ਐਸ.ਪੀ(ਐਚ) ਅਤੇ ਸੁਖਜੀਤ ਸਿੰਘ ਡੀ.ਐਸ.ਪੀ ਹਾਜ਼ਰ ਸਨ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡੀ ਕਾਰਵਾਈ

ਇਸ ਪ੍ਰੋਗਰਾਮ ਦੌਰਾਨ ਏ.ਐਸ.ਆਈ ਗੁਰਦੇਵ ਸਿੰਘ ਵੱਲੋਂ ਸਟੇਜ ਸੈਕਟਰੀ ਦੀ ਡਿਊਟੀ ਨਿਭਾਈ ਗਈ ਅਤੇ ਏ.ਐਸ.ਆਈ ਨਾਇਬ ਸਿੰਘ ਨੂਰੀ ਵੱਲੋਂ ਗੀਤ ਗਾਏ ਗਏ।ਉਨ੍ਹਾਂ ਨੇ ਕਿਹਾ ਕਿ ਸੇਵਾ ਮੁਕਤ ਸਿਰਫ਼ ਇੱਕ ਪ੍ਰਸ਼ਾਸਨਿਕ ਲੜੀ ਹੈ, ਪਰ ਅਸੀਂ ਹਮੇਸ਼ਾ ਆਪਣੇ ਸਾਬਕਾ ਮੁਲਾਜ਼ਮਾਂ ਦੀ ਸੇਵਾ, ਤਜ਼ਰਬੇ ਅਤੇ ਜਾਣਕਾਰੀ ਦੀ ਲੋੜ ਮਹਿਸੂਸ ਕਰਦੇ ਰਹਾਂਗੇ।ਇਸ ਮੌਕੇ ਉਨ੍ਹਾਂ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਉਪਹਾਰ ਭੇਂਟ ਕਰਕੇ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਕੀਤਾ। ਇਸ ਮੌਕੇ ਏ.ਐਸ.ਆਈ ਨੇਮਪਾਲ ਹੈਡ ਕਲਰਕ, ਸੁਖਜਿੰਦਰ ਸਿੰਘ ਪੀ.ਏ, ਏ.ਐਸ.ਆਈ ਗੁਰਦਿਤ ਸਿੰਘ, ਏ.ਐਸ.ਆਈ ਕੁਲਬੀਰ ਸਿੰਘ ਅਕਾਊਂਟੈਂਟ ਅਤੇ ਸਮੂਹ ਦਫਤਰ ਸਟਾਫ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here