ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 18 ਲੱਖ 22 ਹਜ਼ਾਰ ਰੁਪਏ ਦੀ ਨਸ਼ਾ ਤਸਕਰ ਦੀ ਪ੍ਰਾਪਰਟੀ ਸੀਲ, ਨੋਟਿਸ ਜਾਰੀ
Muktsar News:ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ, ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ., ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਅੱਜ ਜਸਪਾਲ ਸਿੰਘ (ਡੀ.ਐਸ.ਪੀ. ਲੰਬੀ) ਅਤੇ ਇੰਸਪੈਕਟਰ ਦਵਿੰਦਰ ਸਿੰਘ (ਮੁੱਖ ਅਫਸਰ ਥਾਣਾ ਕਬਰਵਾਲਾ) ਵੱਲੋਂ ਪਿੰਡ ਮਿੱਡਾ ਦੇ ਨਸ਼ਾ ਤਸਕਰ ਧਲਵਿੰਦਰ ਰਾਮ ਉਰਫ ਧਰਮਿੰਦਰ ਰਾਮ ਦੀ ਪ੍ਰਾਪਰਟੀ ਸੀਲ ਕੀਤੀ ਗਈ ਹੈ ਅਤੇ ਨੋਟਿਸ ਚਿਪਕਾਇਆ ਗਿਆ।
ਨਸ਼ਾ ਤਸਕਰ ਧਲਵਿੰਦਰ ਰਾਮ ਉਰਫ ਧਰਮਿੰਦਰ ਰਾਮ ਦੀ ਜਾਇਦਾਦ ਸੀਲ
ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਧਲਵਿੰਦਰ ਰਾਮ ਉਰਫ ਧਰਮਿੰਦਰ ਰਾਮ ਪੁੱਤਰ ਸ੍ਰੀ ਦਰਸ਼ਨ ਰਾਮ ਵਾਸੀ ਪਿੰਡ ਮਿੱਡਾ ਵਿਰੁੱਧ ਮੁਕੱਦਮਾ ਨੰ: 13 ਮਿਤੀ 01.02.2021 ਅਧੀਨ 22(c)/29/61 ਐਨ.ਡੀ.ਪੀ.ਐਸ. ਐਕਟ ਥਾਣਾ ਕਬਰਵਾਲਾ ਵਿੱਚ ਦਰਜ ਹੈ। ਇਨ੍ਹਾਂ ਖ਼ਿਲਾਫ਼ ਪਹਿਲਾਂ ਹੀ 04 ਹੋਰ ਮੁਕੱਦਮੇ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਹਨ, ਜਿਨ੍ਹਾਂ ਵਿੱਚੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ਾ ਬਰਾਮਦ ਹੋਇਆ ਸੀ।ਸੀਲ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 18,22,000 ਰੁਪਏ ਹੈ, ਜਿਸ ਦੀ ਅਟੈਚਮੈਂਟ ਲਈ 68-ਐਫ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਗਿਆ। ਹੁਣ, ਉਸ ਦੀ ਜਾਇਦਾਦ ‘ਤੇ ਨੋਟਿਸ ਲਗਾਇਆ ਗਿਆ ਹੈ ਕਿ ਉਹ ਇਸਨੂੰ ਵੇਚ ਨਹੀਂ ਸਕੇਗਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
ਐੱਸ.ਐੱਸ.ਪੀ. ਜੀ ਨੇ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਨੇ ਕਿ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤਾਂ ਤੁਸੀਂ ਇਹ ਜਾਣਕਾਰੀ ਸਾਡੇ ਹੈਲਪਲਾਈਨ ਨੰਬਰ 80549-42100 ‘ਤੇ WhatsApp ਮੈਸੇਜ ਜਾਂ ਫ਼ੋਨ ਰਾਹੀਂ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।