Monday, February 2, 2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ‘ਅਪ੍ਰੈਸ਼ਨ ਸੀਲ’ ਤਹਿਤ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

Date:

spot_img

ਮੁਕਤਸਰ: ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ. ਡਾ ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਚਲਦਿਆਂ ‘‘ਅਪ੍ਰੈਸ਼ਨ ਸੀਲ 11’’ ਤਹਿਤ ਜ਼ਿਲ੍ਹੇ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਨਾਕਾਬੰਦੀ ਕਰਕੇ ਦੋਨਾ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਹਰਿਆਣਾ ਸਰਹੱਦ ’ਤੇ 13 ਨਾਕੇ ਅਤੇ ਰਾਜਸਥਾਨ ਸਰਹੱਦ ’ਤੇ 06 ਨਾਕੇ ਲਗਾਏ ਗਏ।

ਇਹ ਵੀ ਪੜ੍ਹੋ ਪੰਜਾਬ ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਇੰਨ੍ਹਾਂ ਨਾਕਿਆਂ ਦੌਰਾਨ ਜਸਪਾਲ ਸਿੰਘ ਡੀ.ਐਸ.ਪੀ. (ਲੰਬੀ) ਅਤੇ ਨਵੀਨ ਕੁਮਾਰ ਡੀ.ਐਸ.ਪੀ. ਦੀ ਸੁਪਰਵਾਈਜ਼ਨ ਹੇਠ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ । ਐਸ.ਐਸ.ਪੀ. ਨੇ ਦੱਸਿਆ ਕਿ ਦੱਸਿਆ ਕਿ ਚੈਕਿੰਗ ਦੌਰਾਨ ਸਰਹੱਦ ਤੋਂ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ, ਤਾਂ ਜੋ ਨਸ਼ਿਆਂ ਦੀ ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ, ਅਤੇ ਸਮੱਗਲਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਰਚ ਅਪ੍ਰੈਸ਼ਨ ਅੱਗੇ ਵੀ ਜਾਰੀ ਰਹਿਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...