ਨਸ਼ਿਆਂ ਦੇ ਖਿਲਾਫ ਲੋਕ ਪੁਲਿਸ ਨੂੰ ਸਹਿਯੋਗ ਦੇਣ: ਬਾਬੂ ਲਾਲ ਮੀਨਾ, ਆਈ.ਪੀ.ਐਸ.
Muktsar News:ਭਗਵੰਤ ਮਾਨ ਅਤੇ ਗੋਰਵ ਯਾਦਵ,ਡੀ.ਜੀ.ਪੀ.ਵੱਲੋਂ ਸੂਬੇ ਅੰਦਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ,ਬਾਬੂ ਲਾਲ ਮੀਨਾ, ਆਈ.ਪੀ.ਐਸ ਅਤੇ ਡਾ. ਅਖਿਲ ਚੌਧਰੀ,ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੰਵਲਪ੍ਰੀਤ ਸਿੰਘ ਚਾਹਲ (ਐਸ.ਪੀ/ਐੱਚ,ਸਤਨਾਮ ਸਿੰਘ ਡੀ.ਐਸ.ਪੀ,ਇੰਸਪੈਕਟਰ ਜਸਕਰਨਦੀਪ ਸਿੰਘ,ਇੰਸਪੈਕਟਰ ਮਲਕੀਤ ਸਿੰਘ,ਜਗਸੀਰ ਸਿੰਘ (ਮੁੱਖ ਅਫਸਰ, ਥਾਣਾ ਬਰੀਵਾਲਾ) ਅਤੇ ਪਿੰਡਾਂ ਦੇ ਸਰਪੰਚ ਸਮੇਤ ਲਗਭਗ 400 ਆਮ ਲੋਕ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ’ਤੇ ਸਟੇਜ ਸੈਕਟਰੀ ਦੀ ਡਿਊਟੀ ਏ.ਐਸ.ਆਈ. ਗੁਰਜੰਟ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਵੱਲੋਂ ਨਿਭਾਈ ਗਈ।ਬਾਬੂ ਲਾਲ ਮੀਨਾ, ਆਈ.ਪੀ.ਐਸ ਨੇ ਹਾਜਰੀਨ ਨੂੰ ਜੀ ਆਇਆ ਕਹਿੰਦੇ ਹੋਏ ਜ਼ੋਰ ਦਿਤਾ ਕਿ ਸਾਡਾ ਇੱਕੋ ਉਦੇਸ਼ ਪੰਜਾਬ ਅੰਦਰ ਨਸ਼ਿਆਂ ਦਾ ਖਾਤਮਾ ਕਰਨਾ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਸਾਰਿਆਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਨ, ਸਮੇਂ-ਸਮੇਂ ’ਤੇ ਆਪਣੇ ਬੱਚਿਆਂ ’ਤੇ ਧਿਆਨ ਦੇਣ, ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ
ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ’ਚ ਕਮੀ ਆਉਂਦੀ ਹੈ ਤਾਂ ਨਸ਼ਿਆਂ ਦਾ ਕਾਰੋਬਾਰ ਆਪਣੇ ਆਪ ਖਤਮ ਹੋ ਜਾਏਗਾ। ਉਨ੍ਹਾਂ ਨੇ ਪਿੰਡਾਂ ਵਿੱਚ ਲੋਕਾਂ ਵੱਲੋਂ ਕਮੇਟੀਆਂ ਬਣਾਉਣ ਦੀ ਵੀ ਸਿਫਾਰਸ਼ ਕੀਤੀ, ਤਾਂ ਜੋ ਨਸ਼ਿਆਂ ਨਾਲ ਜੁੜੇ ਮਾਮਲਿਆਂ ਦੀ ਰੋਕਥਾਮ ਕੀਤੀ ਜਾ ਸਕੇ। ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਉਣ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ,ਤਾਂ ਪੁਲਿਸ ਦੇ ਸਹਿਯੋਗ ਨਾਲ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।ਅੰਤ ਵਿੱਚ,ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ ਇਕੱਠੇ ਹੋਵੋ ਅਤੇ ਜੇਕਰ ਕਿਸੇ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਮਿਲੇ, ਤਾਂ ਆਪਣੇ ਨੇੜਲੇ ਥਾਣੇ ਜਾਂ ਪੁਲਿਸ ਕੰਟਰੋਲ ਰੂਮ (ਨੰਬਰ 8054942100) ’ਤੇ ਸੰਪਰਕ ਕਰਕੇ ਸੂਚਨਾ ਦਿਓ, ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਇਸ ਦੌਰਾਨ ਜਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ, ਆਈ.ਪੀ.ਐਸ ਨੇ ਹਾਜਰੀਨ ਦਾ ਜੀ ਆਇਆ ਕਰਦੇ ਹੋਏ ਕਿਹਾ ਕਿ ਪੁਲਿਸ ਵਿਭਾਗ ਨਸ਼ਿਆਂ ਦੇ ਖਾਤਮੇ ਲਈ 24 ਘੰਟੇ ਲਗਾਤਾਰ ਮਿਹਨਤ ਕਰ ਰਿਹਾ ਹੈ ਅਤੇ ਜਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖਿਲਾਫ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸਦੇ ਨਤੀਜੇ ਵਜੋਂ ਲੋਕਾਂ ਦੇ ਸਹਿਯੋਗ ਨਾਲ ਸਾਨੂੰ ਕਈ ਨਸ਼ਾ ਵੇਚਣ ਵਾਲਿਆਂ ਬਾਰੇ ਪਤਾ ਲੱਗਿਆ ਅਤੇ ਉਨ੍ਹਾਂ ਖਿਲਾਫ ਜਿਲ੍ਹਾ ਪੁਲਿਸ ਵੱਲੋਂ F.I.R’s ਦਰਜ ਕੀਤੀਆਂ ਗਈਆਂ, ਨਾਲ ਹੀ ਲਗਭਗ 300 ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੱਡਾਓ ਕੇਂਦਰ ਇਲਾਜ ਲਈ ਭੇਜਿਆ ਗਿਆ ਹੈ, ਇਸ ਲਈ ਤੁਹਾਡੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।
ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ’ਚ ਇੱਕ ਹੋਰ ਬਦਮਾਸ਼ ਕਾਬੂ; 3 ਪਿਸਤੌਲ ਸਹਿਤ ਮਹਿੰਗੀਆਂ ਕਾਰਾਂ ਬਰਾਮਦ
ਉਨ੍ਹਾਂ ਨੇ ਨੌਜਵਾਨਾਂ ਨੂੰ ਮਾੜ੍ਹੀ ਸੰਗਤ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਚੰਗੇ ਖਿਡਾਰੀ ਬਣਨ ਦੀ ਅਪੀਲ ਕੀਤੀ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਹੀ ਸੰਗਤ ’ਤੇ ਧਿਆਨ ਦੇਣ ਦੀ ਸਲਾਹ ਦਿੱਤੀ, ਨਾਲ ਹੀ ਇਹ ਵੀ ਜ਼ੋਰ ਦਿੱਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਾ ਤਾਂ ਨਸ਼ਾ ਕਰਨ ਦੀ ਆਗਿਆ ਹੋਵੇਗੀ ਅਤੇ ਨਾ ਹੀ ਨਸ਼ਾ ਵੇਚਣ ਦੀ, ਅਤੇ ਜੋ ਵੀ ਨਸ਼ਾ ਵੇਚੇਗਾ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ; ਜੇਕਰ ਕਿਸੇ ਕੋਲ ਕੋਈ ਜਾਣਕਾਰੀ ਹੈ, ਤਾਂ ਕਿਰਪਾ ਕਰਕੇ ਸਾਡੇ ਹੈਲਪ ਲਾਈਨ (ਨੰਬਰ 80549-42100) ’ਤੇ ਸੰਪਰਕ ਕਰਕੇ ਸੂਚਨਾ ਸਾਂਝੀ ਕਰੋ, ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ’ਤੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ, ਪਿੰਡ ਜੰਡੋਕੇ, ਝਬੇਲਵਾਲੀ, ਬਰੀਵਾਲਾ, ਕੋਟਲੀ ਸੰਘਰ, ਬੁੱਢੀਮਾਲ, ਤਖਤ ਮਲਾਣਾ, ਜੰਮੂਆਣਾ, ਸਰਾਏਨਾਗਾ, ਡੋਹਕ, ਖੋਖਰ, ਮਰਾੜ੍ਹ ਕਲਾਂ, ਲੁਬਾਣਿਆਵਾਲੀ, ਮਾਨਸਿੰਘ ਵਾਲਾ, ਥਾਂਦੇਵਾਲਾ, ਭੁੱਲਰ, ਸੰਗੂਧੌਣ, ਉਦੇਕਰਨ, ਕਾਨਿਆਵਾਲੀ, ਸਦਰ ਵਾਲਾ, ਬਧਾਈ, ਸੋਹਣੇਵਾਲਾ, ਜੱਸੇਆਣਾ, ਗੁਲਾਬੇਵਾਲਾ, ਜਵਾਹਰੇਵਾਲਾ, ਫੱਤਣਵਾਲਾ, ਖੱਪਿਆਵਾਲੀ, ਰੁਪਾਣਾ, ਸੋਥਾ, ਚੱਕ ਦੂਹੇਵਾਲਾ, ਗੋਨਿਆਣਾ, ਬਰਕੰਦੀ ਆਦਿ ਦੇ ਪੰਚਾਇਤੀ ਨੁਮਾਇੰਦੇ ਅਤੇ ਆਮ ਲੋਕ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੇ ਪੱਧਰ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ"