Sri Muktsar Sahib News;ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਸ੍ਰੀ ਅਭਿਮਨਿਊ ਰਾਣਾ, ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਹੋਟਲਾਂ, ਗੈਸਟ ਹਾਊਸਾਂ, ਢਾਬਿਆਂ, ਰੈਸਟੋਰੈਂਟਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਮੁਹਿੰਮ ਤਹਿਤ ਸ੍ਰੀ ਬਚਨ ਸਿੰਘ, ਡੀਐਸਪੀ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ, ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਸਥਿਤ ਹੋਟਲ ਏ-ਵਨ (A-One Hotel) ਵਿਖੇ ਛਾਪੇਮਾਰੀ ਕੀਤੀ।ਛਾਪੇਮਾਰੀ ਦੌਰਾਨ ਪੁਲਿਸ ਨੇ ਇੱਕ ਨਾਬਾਲਿਗ ਲੜਕਾ ਅਤੇ ਇੱਕ ਨਾਬਾਲਿਗ ਲੜਕੀ ਨੂੰ ਬਰਾਮਦ ਕੀਤਾ।
ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਦੀ ਪਛਾਣ ਗੁਪਤ ਰੱਖੀ ਗਈ ਹੈ। ਮੁੱਢਲੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਹੋਟਲ ਵਿੱਚ ਕਮਰਿਆਂ ਦੀ ਆੜ ਹੇਠ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ।ਇਸ ਸਬੰਧੀ ਹੋਟਲ ਏ-ਵਨ ਦਾ ਮਾਲਕ ਵਰਿੰਦਰ ਸਿੰਘ ਪੁੱਤਰ ਜਗਰੂਪ ਸਿੰਘ, ਵਾਸੀ ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਤੇ ਮੁਕਦਮਾ ਨੰਬਰ 197 ਮਿਤੀ 10.07.2026 ਅਧੀਨ ਧਾਰਾ 137(2), 87 ਅਤੇ 61(2) BNS) ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਮੁਕਦਮੇ ਦੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਪੁਲਿਸ ਨੇ ਦੱਸਿਆ ਕਿ ਸਬੰਧਤ ਹੋਟਲ ਨੂੰ ਸੀਲ ਕਰਨ ਲਈ ਸਿਵਲ ਪ੍ਰਸ਼ਾਸਨ ਨੂੰ ਲਿਖਿਆ ਜਾ ਰਿਹਾ ਹੈ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਸਾਰੇ ਹੋਟਲਾਂ, ਗੈਸਟ ਹਾਊਸਾਂ ਅਤੇ ਹੋਰ ਰਿਹਾਇਸ਼ੀ ਅਦਾਰਿਆਂ ਦੀ ਨਿਯਮਿਤ ਜਾਂਚ ਜਾਰੀ ਰਹੇਗੀ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਜਲੰਧਰ ‘ਚ ਭਿਆਨਕ ਸੜਕ ਹਾਦਸੇ ਵਿਚ 2 ਕਬੱਡੀ ਖਿਡਾਰੀਆਂ ਦੀ ਹੋਈ ਮੌ*ਤ
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹੋਟਲ ਸੰਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਕੋਲ ਠਹਿਰਣ ਵਾਲੇ ਹਰ ਵਿਅਕਤੀ ਦੀ ਪੂਰੀ ਪਛਾਣ ਦੀ ਤਸਦੀਕ ਕਰਨ ਅਤੇ ਸਾਰੇ ਕਾਨੂੰਨੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਹੋਟਲ, ਗੈਸਟ ਹਾਊਸ ਜਾਂ ਹੋਰ ਕਿਸੇ ਸਥਾਨ ‘ਤੇ ਕੋਈ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਜਾਣਕਾਰੀ ਦੇਣ ਲਈ ਸੰਪਰਕ: 8054942100
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





