Monday, February 2, 2026

Sri Muktsar Sahib Police ਵੱਲੋਂ ਵੱਡੀ ਕਾਰਵਾਈ;1 ਕਿਲੋ 100 ਗ੍ਰਾਮ ਹੈਰੋਇਨ ਸਹਿਤ ਨਸ਼ਾ ਤਸਕਰ ਗ੍ਰਿਫਤਾਰ

Date:

spot_img

Sri Muktsar Sahib News: Sri Muktsar Sahib Police ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਲਗਾਤਾਰ ਕਾਰਵਾਈ ਦੌਰਾਨ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ।ਐਸ.ਐਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਖ਼ਾਸ ਸੂਚਨਾ ਦੇ ਆਧਾਰ ‘ਤੇ ਐਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐਸ.ਪੀ. ਐਨ.ਡੀ.ਪੀ.ਐਸ. ਦੀ ਨਿਗਰਾਨੀ ਹੇਠ ਸੀ.ਆਈ.ਏ. ਟੀਮ ਵੱਲੋਂ ਪਿੰਡ ਬੂਡਾ ਗੁੱਜਰ ਨੇੜੇ ਭਾਈ ਮਹਾਨ ਸਿੰਘ ਮੇਮੋਰਿਅਲ ਗੇਟ ਦੇ ਕੋਲ ਤਿੰਨ ਮਾਰਗੀਆਂ ਚੌਰਾਹੇ ‘ਤੇ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ Breaking; ਹੈਰਾਨੀਜਨਕ ਮਾਮਲਾ: ਇੱਕ ਸਾਲ ਬਾਅਦ ਬਠਿੰਡਾ ਜ਼ਿਲ੍ਹੇ ਦੇ ਇਸ ਪਿੰਡ ਵਿਚ ਦੂਜੀ ਵਾਰ ਮਿਲਿਆ ਨਵਜੰਮਿਆ ਲੜਕਾ

ਇਸ ਦੌਰਾਨ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸਦੇ ਕਬਜ਼ੇ ਵਿੱਚੋਂ 1 ਕਿਲੋ 100 ਗ੍ਰਾਮ ਹੈਰੋਇਨ ਅਤੇ ਨਸ਼ੇ ਦੀ ਤਸਕਰੀ ਲਈ ਵਰਤੀ ਜਾਣ ਵਾਲੀ ਮੋਟਰਸਾਈਕਲ ਬਰਾਮਦ ਕੀਤੀ ਗਈ। ਇਸ ਸਬੰਧ ਵਿਚ ਮੁਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਹੈਰੋਇਨ ਸਰਹੱਦੀ ਇਲਾਕਿਆਂ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਤੋਂ ਲਿਆਉਂਦਾ ਸੀ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਲੱਗਦੇ ਜ਼ਿਲ੍ਹਿਆਂ ਵਿੱਚ ਛੋਟੇ ਪੱਧਰ ‘ਤੇ ਸਪਲਾਈ ਕਰਦਾ ਸੀ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ: 169 ਅਧੀਨ ਧਾਰਾਵਾਂ: 21C/61/85 ਐਨ.ਡੀ.ਪੀ.ਐਸ. ਐਕਟ ਥਾਣਾ: ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਜ ਸਿੰਘ @ ਸੰਦੀਪ ਸਿੰਘ ਵਾਸੀ ਪਿੰਡ ਤਿਰਪਾਲਕੇ ਥਾਣਾ ਅਮੀਰ ਖਾਸ ਜ਼ਿਲ੍ਹਾ ਫ਼ਾਜ਼ਿਲਕਾ ਵਿਰੁਧ ਦਰਜ਼ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...