👉436 ਗ੍ਰਾਮ ਅਫੀਮ ਸਮੇਤ 02 ਵਿਅਕਤੀ ਕਾਬੂ
Sri Muktsar Sahib News: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 436 ਗ੍ਰਾਮ ਅਫੀਮ ਸਮੇਤ 02 ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ.) ਅਤੇ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਦੀ ਨਿਗਰਾਨੀ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਪੁਲਿਸ ਪਾਰਟੀ ਜਦੋਂ ਪਿੰਡ ਧਿਗਾਣਾ ਤੋਂ ਲਿੰਕ ਰੋਡ ਰਾਹੀਂ ਪਿੰਡ ਰੁਪਾਣਾ ਵੱਲ ਜਾ ਰਹੀ ਸੀ ਤਾਂ ਸੜਕ ਕਿਨਾਰੇ ਇੱਕ ਚਿੱਟੇ ਰੰਗ ਦੀ ਮਾਰੂਤੀ ਸੁਜ਼ੂਕੀ ਰਿਟਜ਼ ਕਾਰ ਨੰਬਰ ਪੀ.ਬੀ 30ਐਕਸ-1167 ਖੜ੍ਹੀ ਨਜ਼ਰ ਆਈ।
ਸ਼ੱਕ ਦੇ ਆਧਾਰ ‘ਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਨ੍ਹਾਂ ਨੇ ਆਪਣੀ ਪਹਿਚਾਣ ਹਰਪਿੰਦਰ ਸਿੰਘ ਪੁੱਤਰ ਪਲਵਿੰਦਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਮੋਹਲਾ, ਥਾਣਾ ਕਬਰਵਾਲਾ ਅਤੇ ਮੋੜਾ ਸਿੰਘ ਪੁੱਤਰ ਕਾਲਾ ਸਿੰਘ ਪੁੱਤਰ ਸਾਦਾ ਸਿੰਘ ਵਾਸੀ ਪਿੰਡ ਮੁਰਾਦਵਾਲਾ ਦਲ ਸਿੰਘ, ਥਾਣਾ ਅਰਨੀਵਾਲਾ ਵਜੋਂ ਦੱਸੀ।ਕਾਰ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 436 ਗ੍ਰਾਮ ਅਫੀਮ ਬਰਾਮਦ ਹੋਈ। ਇਸ ਉਪਰੰਤ ਦੋਵਾਂ ਦੋਸ਼ੀਆਂ ਨੂੰ ਮੌਕੇ ‘ਤੇ ਕਾਬੂ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਮੁਕੱਦਮਾ
ਇਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 188 ਮਿਤੀ 17.07.2026 ਅਧੀਨ ਧਾਰਾ 18(ਸੀ), 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਅਗਲੇਰੀ ਕਾਰਵਾਈ
ਕਾਬੂ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਪਲਾਈ ਲੜੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਪਹੁੰਚ ਕੀਤੀ ਜਾ ਸਕੇ।
ਲੋਕਾਂ ਨੂੰ ਅਪੀਲ
ਸ੍ਰੀ ਮੁਕਤਸਰ ਸਾਹਿਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ।ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਝਿਜਕ ਪੁਲਿਸ ਨਾਲ ਸਾਂਝੀ ਕਰੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





