ਮਿਤੀ 01.03.2025 ਤੋਂ 15.03.2025 ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 56 ਮੁਕੱਦਮੇ ਦਰਜ ਅਤੇ 88 ਦੋਸ਼ੀ ਗ੍ਰਿਫਤਾਰ
Mukatsar News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ.ਸ਼੍ਰੀ ਮੁਕਤਸਰ ਸਾਹਿਬ ਡਾ: ਅਖਿਲ ਚੌਧਰੀ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਿਤੀ 01.03.2025 ਤੋਂ 15.03.2025 ਦੌਰਾਨ ਐਨ.ਡੀ.ਪੀ.ਐਸ. ਐਕਟ ਅਧੀਨ 56 ਮੁਕੱਦਮੇ ਦਰਜ ਕਰਕੇ 88 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਲ੍ਹਾ ਪੁਲਿਸ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਿਅਪਕ ਪੱਧਰ ‘ਤੇ 175 ਜਾਗਰੂਕਤਾ ਅਭਿਆਨ ਕੈਂਪ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਐਸ.ਐਸ.ਪੀ., 20 ਐਸ.ਪੀ. ਅਤੇ ਡੀ.ਐਸ.ਪੀ. ਅਤੇ 150 ਐਸ.ਐਚ.ਓ. ਵੱਲੋਂ ਜਾਗਰੂਕਤਾ ਅਭਿਆਨ ਕੈਂਪ ਲਗਾਏ ਗਏ। ਇਨ੍ਹਾਂ ਵਿੱਚ ਲੋਕਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਿਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਸ ਦੇ ਅਧਾਰ ’ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਜਿਊਲਰੀ ਸ਼ਾਪ ਗੋਲੀਕਾਂਡ: ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਆਪਰੇਸ਼ਨ
ਇਸ ਦੌਰਾਨ ਪੁਲਿਸ ਵੱਲੋਂ ਅਲੱਗ-ਅਲੱਗ ਸਬ-ਡਿਵੀਜ਼ਨਾਂ ਦੇ ਕਸਬਿਆਂ ਅਤੇ ਪਿੰਡਾਂ ਵਿੱਚ ਸਰਚ ਆਪਰੇਸ਼ਨ ਚਲਾਏ ਗਏ। ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ’ਤੇ ਸਰਚ ਕੀਤੀ ਗਈ। ਨਤੀਜੇ ਵਜੋਂ 12 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 800 ਨਸ਼ੀਲੀਆਂ ਗੋਲੀਆਂ, 35 ਗ੍ਰਾਮ ਹੈਰੋਇਨ ਅਤੇ ₹1 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ।
ਪ੍ਰੋਪਰਟੀ
ਇਸ ਦੌਰਾਨ ਇਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ। ਜਿਨ੍ਹਾਂ ਨਸ਼ਾ ਤਸਕਰਾਂ ਨੇ ਨਸ਼ਾ ਤਸਕਰੀ ਰਾਹੀਂ ਸੰਪਤੀ ਖਰੀਦੀ ਹੈ, ਉਨ੍ਹਾਂ ਦੀ ਸੰਪਤੀ ਦੀ ਜਾਂਚ ਉਪਰੰਤ ਮਾਮਲਾ ਦਰਜ ਕਰਕੇ ਕੰਪੀਟੈਂਟ ਅਥਾਰਟੀ ਕੋਲ ਫਰੀਜ਼ ਕਰਨ ਲਈ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆ
ਰਿਕਵਰੀ
ਮਿਤੀ 01.03.2025 ਤੋਂ 15.03.2025 ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ ਹੋਈ ਕਾਰਵਾਈ ਦੌਰਾਨ 185 ਗ੍ਰਾਮ ਹੈਰੋਇਨ, 20.497 ਕਿਲੋਗ੍ਰਾਮ ਪੋਸਤ, 14.780 ਕਿਲੋਗ੍ਰਾਮ ਅਫ਼ੀਮ ਅਤੇ 5,042 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਲੋਕਾਂ ਨੂੰ ਅਪੀਲ
ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਨਾਲ ਸਹਿਯੋਗ ਕਰੋ। ਜੇਕਰ ਤੁਹਾਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਦੀ ਸਮੱਗਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਹੈਲਪਲਾਈਨ ਨੰਬਰ 8054942100 ‘ਤੇ ਸੰਪਰਕ ਕਰੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖਤ ਕਾਰਵਾਈ"