ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਰਹੱਦੀ ਹਥਿਆਰ ਤਸਕਰੀ ਕਰਨ ਵਾਲੇ ਬੇਨਿਕਾਬ:02 ਪਿਸਤੌਲ ਬਰਾਮਦ, ਸਾਥੀ ਗ੍ਰਿਫਤਾਰ

Date:

spot_img

Muktsar News: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਮਲੋਟ ਤੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ 9 mm ਦੇ 02 ਪਿਸਤੌਲ ਅਤੇ 03 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਸ਼ੀ ਦੇ ਸਾਥੀ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੀ ਕਾਬੂ ਕੀਤਾ ਗਿਆ ਹੈ।ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ ਅਤੇ ਐਸ.ਪੀ. (ਡੀ.) ਅਤੇ ਡੀ.ਐਸ.ਪੀ. (ਮਲੋਟ) ਦੀ ਨਿਗਰਾਨੀ ਹੇਠ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਲਗਾਤਾਰ ਕੜੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; Bathinda Police ਵੱਲੋਂ ਅੱਧਾ ਕਿਲੋਂ ਹੈਰੋਇਨ ਸਹਿਤ ਮਾਂ ਗ੍ਰਿਫਤਾਰ, ਪੁੱਤ ਫ਼ਰਾਰ

ਇਸੀ ਸਿਲਸਿਲੇ ਹੇਠ ਪੁਲਿਸ ਥਾਣਾ ਸਿਟੀ ਮਲੌਟ ਦੀ ਟੀਮ ਨੇ ਇੱਕ ਦੋਸ਼ੀ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਅਤੇ ਪੁੱਛਗਿੱਛ ਦੌਰਾਨ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਫ਼ਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਜਿਸਦੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਬੰਧ ਹੋਣ ਦਾ ਖੁਲਾਸਾ ਹੋਇਆ ਹੈ। ਇਹ ਤਸਕਰ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਦੀ ਤਸਕਰੀ ਕਰਦੇ ਸਨ।ਪ੍ਰਾਰੰਭਿਕ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀਆਂ ਦੇ ਸੰਬੰਧ ਪਾਕਿਸਤਾਨ ਅਧਾਰਿਤ ਡਰੋਨ ਰਾਹੀਂ ਹਥਿਆਰ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਤਸਕਰਾਂ ਨਾਲ ਹਨ। ਇਹ ਦੋਸ਼ੀ ਸਰਹੱਦ ਰਾਹੀਂ ਡਰੋਨ ਨਾਲ ਭੇਜੀਆਂ ਗਈਆਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਸਥਾਨਕ ਸੰਪਰਕਾਂ ਵਿੱਚ ਵੰਡਦੇ ਸਨ।

ਇਹ ਵੀ ਪੜ੍ਹੋ  ਜਜ਼ਬਾ; ਫ਼ੌਜੀ ਜਵਾਨਾਂ ਨੇ ਸ਼ਹੀਦ ਦੀ ਭੈਣ ਦੇ ਵਿਆਹ ‘ਚ ਨਿਭਾਇਆ ਭਰਾਵਾਂ ਦਾ ਫਰਜ਼, ਦੇਖੇ ਵੀਡੀਓ

ਇਸ ਕਾਰਵਾਈ ਨਾਲ ਨਾ ਸਿਰਫ਼ ਹਥਿਆਰ ਬਰਾਮਦ ਕੀਤੇ ਗਏ ਹਨ ਬਲਕਿ ਇਕ ਵੱਡੇ ਸਰਹੱਦੀ ਹਥਿਆਰ ਤਸਕਰੀ ਜਾਲ ਦਾ ਵੀ ਖੁਲਾਸਾ ਹੋਇਆ ਹੈ। ਪੁਲਿਸ ਵੱਲੋਂ ਤਕਨੀਕੀ ਅਤੇ ਵਿੱਤੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਮੋਡੀਊਲ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।ਸ੍ਰੀ ਮੁਕਤਸਰ ਸਾਹਿਬ ਪੁਲਿਸ ਅਪਰਾਧੀਆਂ ਅਤੇ ਗੈਰ ਕਾਨੂੰਨੀ ਹਥਿਆਰ ਸਪਲਾਇਰਾਂ ਵਿਰੁੱਧ ਕੜੀ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਲਗਾਤਾਰ ਮੁਹਿੰਮਾਂ ਚਲਾ ਕੇ ਸਰਹੱਦੀ ਤਸਕਰੀ ਨਾਲ ਜੁੜੇ ਜਾਲਾਂ ਨੂੰ ਖਤਮ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਨਿਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਅਸੀਂ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਪੁਲਿਸ ਨਾਲ ਸਹਿਯੋਗ ਕਰਦੇ ਹੋਏ ਅਜਿਹੇ ਗੈਰ-ਸਮਾਜਿਕ ਤੱਤਾਂ ਦੀ ਜਾਣਕਾਰੀ ਸਾਂਝੀ ਕਰਨ। ਆਓ, ਮਿਲਜੁਲ ਕੇ ਆਪਣੇ ਸਮਾਜ ਨੂੰ ਹੋਰ ਸੁਰੱਖਿਅਤ ਅਤੇ ਸ਼ਾਂਤੀਪ੍ਰਿਯ ਬਣਾਈਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...