Tuesday, May 19, 2026
spot_img
spot_img
spot_img

Sri Muktsar Sahib Police ਦੀ ਵੱਡੀ ਕਾਰਵਾਈ:ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈੱਟਵਰਕ ਬੇਨਕਾਬ, 02 ਦੋਸ਼ੀ ਕਾਬੂ

Date:

spot_img

Muktsar News:ਪੰਜਾਬ ਸਰਕਾਰ ਅਤੇ ਗੌਰਵ ਯਾਦਵ, ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼ਰਾਰਤੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਭਿਮਨਿਉ ਰਾਣਾ,ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਇਸੇ ਤਹਿਤ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ(ਡੀ) ਅਤੇ ਸ੍ਰੀ ਰਸਪਾਲ ਸਿੰਘ ਡੀਐਸਪੀ ਡੀ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ 02 ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਕਰਕੇ ਭਾਰਤ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰ ਰਹੇ ਸਨ।ਇਸ ਸਬੰਧੀ ਸੀ.ਆਈ.ਏ ਸਟਾਫ ਵੱਲੋਂ ਬਠਿੰਡਾ ਬਾਈਪਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  ਹੁਣ Punjab ਵੀ ਲਗਾਏਗਾ Himachal Pradesh ਦੇ ਵਹੀਕਲਾਂ ਉੱਪਰ Entry Tax

ਇਸ ਦੌਰਾਨ ਇੱਕ ਮੁਖਬਰ ਵੱਲੋਂ ਗੁਪਤ ਇਤਲਾਹ ਪ੍ਰਾਪਤ ਹੋਈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਮੁਕਦਮਾ ਨੰਬਰ 81 ਮਿਤੀ 21.03.2026 ਅ/ਧ 152 BNS ਅਤੇ Official Secrets Act 1923 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤਾ ਗਿਆ ਤੇ ਤੁਰੰਤ ਖਾਸ ਟੀਮ ਤਿਆਰ ਕਰਕੇ 02 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਮਿੰਟੂ ਵਾਸੀ ਮਹਾਬੱਧਰ (ਮੌਜੂਦਾ ਮੰਡੇਰ ਕਲੋਨੀ, ਸ੍ਰੀ ਮੁਕਤਸਰ ਸਾਹਿਬ), ਅਤੇ ਬਲਰਾਜ ਸਿੰਘ ਵਾਸੀ ਚਿਬੜਾਂਵਾਲੀ ਵਜੋਂ ਹੋਈ ਹੈ।ਇਹਨਾਂ ਦਾ ਤੀਸਰਾ ਸਾਥੀ ਪ੍ਰੀਤਪਾਲ ਸਿੰਘ ਉਰਫ ਯੋਗਰਾਜ ਸਿੰਘ ਉਰਫ ਜੱਗਾ ਜੋ ਕਿ ਪਹਿਲਾਂ ਹੀ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਚ ਬੰਦ ਹੈ।

ਇਹ ਵੀ ਪੜ੍ਹੋ  Markfed ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕੀਤੀ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ

ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਪਾਕਿਸਤਾਨੀ ਵਟਸਐਪ ਨੰਬਰਾਂ ਨਾਲ ਲੰਮੇ ਸਮੇਂ ਤੋਂ ਸੰਪਰਕ ਵਿੱਚ ਸਨ ਅਤੇ ਪੈਸਿਆਂ ਦੀ ਲਾਲਚ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਆਰਮੀ ਦੇ ਗੁਪਤ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨਾਲ ਸੰਬੰਧਿਤ ਜਾਣਕਾਰੀ ਪਾਕਿਸਤਾਨੀ ਆਈ.ਐਸ.ਆਈ. ਏਜੰਟਾਂ ਨੂੰ ਭੇਜ ਰਹੇ ਸਨ।ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵੱਲੋਂ ਵਿਸਾਖਾਪਟਨਮ ਵਿਖੇ ਹੋਏ “ਸਵਰੱਖਸ਼ਾ ਮਹਾਉਤਸਵ 2025” ਦੌਰਾਨ ਫੋਟੋਆਂ ਅਤੇ ਵੀਡੀਓ ਤਿਆਰ ਕਰਕੇ ਅੱਗੇ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਹ ਵਿਅਕਤੀ ਹੋਰ ਸੰਵੇਦਨਸ਼ੀਲ ਸੈਨਿਕ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਸਨ ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਦੇਸ਼ ਵਿਰੋਧੀ ਤੱਤਾਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

👉ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸੰਸਦ ਦਾ...