ਚੰਡੀਗੜ੍ਹ, 18 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨ ਸੰਗਠਨਾਂ ਨੂੰ ਦਿੱਤੀਆਂ ਧਮਕੀਆਂ ਦਾ ਨੋਟਿਸ ਲਵੇ ਅਤੇ ਸੂਬਾ ਪੁਲਿਸ ਨੂੰ ਉਸਦੇ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਕਰੇ।ਚੋਣ ਕਮਿਸ਼ਨ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੰਸ ਰਾਜ ਹੰਸ ਨੇ ਕਿਸਾਨ ਸੰਗਠਨਾਂ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਹਨ ਅਤੇ ਐਲਾਨ ਕੀਤਾ ਹੈ ਕਿ ਚੋਣਾਂ ਮਗਰੋਂ ਕਿਸਾਨਾਂ ’ਤੇ ਸਰਕਾਰੀ ਜ਼ਬਰ ਢਾਹਿਆ ਜਾਵੇਗਾ। ਉਹਨਾਂ ਕਿਹਾ ਕਿ ਇਹ ਭੜਕਾਊ ਭਾਸ਼ਣ ਹੈ ਤੇ ਇਸ ਮਾਮਲੇ ਵਿਚ ਹੰਸ ਰਾਜ ਹੰਸ ਦੇ ਖਿਲਾਫ ਤੁਰੰਤ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।ਇਕ ਵੱਖਰੇ ਬਿਆਨ ਵਿਚ ਸ: ਮਜੀਠੀਆ ਨੇ ਹੰਸ ਰਾਜ ਹੰਸ ਦੇ ਬੋਲਾਂ ਨੂੰ ਹੈਰਾਨੀਜਨਕ ਤੇ ਲੋਕਤੰਤਰੀ ਸਮਾਜ ਲਈ ਬਰਦਾਸ਼ਤ ਨਾ ਕਰਨ ਯੋਗ ਕਰਾਰ ਦਿੱਤਾ।
ਹਰਸਿਮਰਤ ਦੀ ਅਪੀਲ:‘ਕਿਸਾਨੀ, ਕਮਜ਼ੋਰ ਵਰਗਾਂ, ਵਪਾਰ ਤੇ ਉਦਯੋਗ ਨੂੰ ਬਚਾਉਣ ਲਈ ਅਕਾਲੀ ਦਲ ਦੀ ਹਮਾਇਤ ਕਰੋ’
ਉਹਨਾਂ ਨੇ ਮੰਗ ਕੀਤੀ ਕਿ ਭਾਜਪਾ ਵੀ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਕਰੇ ਅਤੇ ਫਰੀਦਕੋਟ ਤੋਂ ਉਹਨਾਂ ਦੀ ਉਮੀਦਵਾਰੀ ਵਾਪਸ ਲਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬੀ ਇਹ ਸਮਝ ਜਾਣਗੇ ਕਿ ਹੰਸ ਰਾਜ ਹੰਸ ਭਾਜਪਾ ਦੀ ਸੋਚ ਦਾ ਮੁਹਾਜ਼ਰਾ ਕਰ ਰਹੇ ਹਨ ਤੇ ਕਿਸਾਨ ਸੰਗਠਨਾਂ ਖਿਲਾਫ ਭਾਜਪਾ ਦੀ ਯੋਜਨਾ ਲਾਗੂ ਕਰਨ ਦੀ ਗੱਲ ਕਰ ਰਹੇ ਹਨ।ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿਸੇ ਨੂੰ ਵੀ ਇਸ ਤਰੀਕੇ ਅੰਨਦਾਤਾ ਬਾਰੇ ਗੱਲ ਕਰਨ ਦਾ ਹੱਕ ਨਹੀਂ ਹੈ। ਮਜੀਠੀਆ ਨੇ ਸੂਬੇ ਦੇ ਕਿਸਾਨਾਂ ਨਾਲ ਵੀ ਇਕਜੁੱਟਤਾ ਪ੍ਰਗਟ ਕੀਤੀ ਤੇ ਕਿਹਾ ਕਿ ਅਕਾਲੀ ਦਲ ਨੇ ਕਾਲੇ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਦਿਆਂ ਹੀ ਐਨ ਡੀ ਏ ਦੀ ਸਰਕਾਰ ਛੱਡੀ ਸੀ।
Share the post "ਸ੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ"