Bathinda News: SSD College ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵੱਲੋਂ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਅਗਵਾਈ ਹੇਠ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਇੱਕ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ। ਜਿਸ ਵਿੱਚ ਕਾਲਜ ਵਿੱਚ ਚੱਲ ਰਹੇ ਅੰਡਰ ਗ੍ਰੈਜੂਏਟ ਕੋਰਸਾਂ ਦੇ 60 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਸਭ ਤੋਂ ਪਹਿਲਾ ਵਿਦਿਆਰਥੀਆਂ ਨੂੰ ਹਰੀਕੇ ਪੱਤਣ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ ਜਿੱਥੇ ਵਿਦਿਆਰਥੀਆਂ ਨੇ ਹਰੀਕੇ ਹੈੱਡ ਦੇ ਕੁਦਰਤੀ ਨਜਾਰਿਆ ਦਾ ਅਨੰਦ ਮਾਣਿਆ।
ਇਹ ਵੀ ਪੜ੍ਹੋ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਆਪਣਾ ਚੌਥਾ ਬਜ਼ਟ ਪੇਸ਼, ਦੇਖੋ ਲਾਈਵ
ਇਸ ਉਪਰੰਤ ਵਿਦਿਆਰਥੀਆਂ ਨੇ ਦਰਬਾਰ ਸਾਹਿਬ, ਤਰਨਤਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਾਲਜ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਪੰਜਵੇਂ ਪਾਤਸ਼ਾਹ ਦੇ ਇਸ ਪਵਿੱਤਰ ਸਥਾਨ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।ਉਪਰੰਤ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਸਾਹਿਬ ਲਿਜਾਇਆ ਗਿਆ ਜਿੱਥੇ ਸਭ ਤੋਂ ਪਹਿਲਾ ਵਿਦਿਆਰਥੀ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਕਾ ਲੰਗਰ ਛਕਿਆ ਅਤੇ ਨਾਲ ਹੀ ਵਿਦਿਆਰਥੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਮੱਥਾ ਟੇਕਿਆ ਅਤੇ ਸ਼ਹੀਦੀ ਗੈਲਰੀ ਦਾ ਦੌਰਾ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜਲਿਆਵਾਲੇ ਬਾਗ ਦਾ ਦੌਰਾ ਕਰਵਾਇਆ ਗਿਆ ਜਿਥੇ ਵਿਦਿਆਰਥੀਆਂ ਨੂੰ ਅਪ੍ਰੈਲ 1919 ਵਿੱਚ ਅੰਗਰੇਜਾਂ ਵੱਲੋਂ ਪੰਜਾਬ ਦੇ ਭੋਲੇ-ਭਾਲੇ ਬੇਕਸੂਰ ਲੋਕਾਂ ਤੇ ਜਲਿਆਵਾਲੇ ਬਾਗ ਵਿੱਚ ਕੀਤੇ ਕਤਲੇਆਮ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਵਿਦਿਆਰਥੀਆਂ ਨੇ ਸ਼ਹੀਦੀ ਯਾਦਗਾਰ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ Bathinda ਦੇ Model town ‘ਚ ਦਿਨ-ਦਿਹਾੜੇ ਘਰ ਵਿੱਚ ਦਾਖਲ ਹੋ ਕੇ ਨਕਾਬਪੋਸਾਂ ਨੇ ਬਜ਼ੁਰਗ ਜੋੜੇ ਨੂੰ ਲੁੱਟਿਆ
ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਬਹੁਤ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ। ਇਸ ਟੂਰ ਦੌਰਾਨ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਅਜੇ ਕੁਮਾਰ ਅਤੇ ਕੁਲਵਿੰਦਰ ਸਿੰਘ ਵਿਦਿਆਰਥੀਆਂ ਨਾਲ ਹਾਜ਼ਰ ਰਹੇ। ਇਸ ਵਿੱਦਿਅਕ ਟੂਰ ਦੇ ਸਫਲ ਆਯੋਜਨ ਕਰਨ ਤੇ ਕਾਲਜ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪਰਦੀਪ ਮੰਗਲਾ ਨੇ ਕਾਲਜ ਸਟਾਫ਼ ਦੀ ਸ਼ਲਾਘਾ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SSD College ਆਫ਼ ਪ੍ਰੋਫੈਸ਼ਨਲ ਸਟੱਡੀਜ਼ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਇੱਕ ਰੋਜਾ ਵਿੱਦਿਅਕ ਟੂਰ ਲਗਾਇਆ"